ਕਪੂਰਥਲਾ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਸਵੈ-ਰੁਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ‘ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ.ਸੀ ਬੈਨੀਫਿਸ਼ਰੀਜ਼’ ਨੂੰ ਪੂਰੇ ਪੰਜਾਬ ਵਿਚ ਲਾਗੂ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਵੱਖ-ਵੱਖ ਡੇਅਰੀ ਸਿਖਲਾਈ ਸੈਂਟਰਾਂ ਤੋਂ ਕਰਵਾ ਕੇ ਡੇਅਰੀ ਯੂਨਿਟ ਸਥਾਪਿਤ ਕਰਨ ਦੀ ਯੋਜਨਾ ਹੈ।ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਦੇ ਨਾਲ-ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਤ ਲਾਭਪਾਤਰੀਆਂ ਦੀ ਇੰਟਰਵਿੳੂ 4 ਫਰਵਰੀ 2020 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਵਿਖੇ ਕੀਤੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …