ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ
ਵਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅਰਬਨਕਲੈਪ, ਕੋਮਨ ਸਰਵਿਸ ਸੈਂਟਰ, ਨਾਹਰ ਫਾਈਬਰਜ਼ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਕੁੱਲ 69 ਪ੍ਰਾਰਥੀਆਂ ਨੇ ਭਾਗ ਲਿਆ, ਜਿਸ ਵਿੱਚੋਂ 48 ਪ੍ਰਾਰਥੀਆਂ ਦੀ ਯੋਗਤਾ ਦੇ ਆਧਾਰ `ਤੇ ਨੌਕਰੀ ਲਈ ਮੌਕੇ `ਤੇ ਚੋਣ ਕਰ ਲਈ ਗਈ।ਉਨ੍ਹਾਂ ਦੱਸਿਆ ਕਿ ਇਸ ਕੈਂਪ `ਚ ਦਸਵੀਂ, ਆਈ.ਟੀ.ਆਈ, ਏ.ਸੀ ਮਕੈਨਿਕ ਤੇ ਗਰੈਜੂਏਸ਼ਨ ਪਾਸ ਯੋਗਤਾ ਦੇ ਉਮੀਦਵਾਰਾਂ ਨੇ ਭਾਗ ਲਿਆ।ਇਸ ਕੈਂਪ ਦੌਰਾਨ ਪਲੇਸਮੈਂਟ ਅਫ਼ਸਰ ਜੈਨਿੰਦਰ ਨਾਥ ਸ਼ਰਮਾ ਅਤੇ ਕੈਰੀਅਰ ਕਾਊਂਸਲਰ ਸੁਮਿੰਦਰ ਕੌਰ ਮੌਜੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media