ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁ. ਸ਼ਹੀਦ
ਗੰਜ਼ ਚੌਕ ਚਾਟੀਵਿੰਡ ਤੋਂ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਬ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਜਨਮ ਅਸਥਾਨ ਪਹੁ ਵਿੰਡ ਸਾਹਿਬ ਤੱਕ ਸਜਾਇਆ ਗਿਆ।ਅਰਦਾਸ ਉਪਰੰਤ ਵੱਡੀ ਗਿਣਤੀ ‘ਚ ਸੰਗਤਾਂ ਬੱਸਾਂ, ਟਰੱਕਾਂ, ਵੈਨਾਂ ਤੇ ਆਪਣੇ ਨਿੱਜੀ ਦੋ ਪਹੀਆ ਤੇ ਚਾਰ ਪਹੀਆ ਵਾਹਣਾਂ ਤੋਂ ਇਲਾਵਾ ਟਰੈਕਟਰ ਟਰਾਲੀਆਂ ਰਾਹੀਂ ਰਾਵਾਨਾ ਹੋਈਆਂ। ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਅਕਾਲੀ ਆਗੂ ਤੇ ਹਲਕਾ ਦੱਖਣੀ ਇੰਚਾਰਜ਼ ਤਲਬੀਰ ਸਿੰਘ ਗਿੱਲ ਅਤੇ ਕਾਰਸੇਵਾ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੋਂ ਇਲਾਵਾ ਸ਼ਰਧਾਲੂ ਸੰਗਤਾਂ ਹਾਜ਼ਰ ਸਨ।ਨਗਰ ਕੀਰਤਨ ਦਾ ਗੇਟ ਹਕੀਮਾਂ ਪਹੁੰਚਣ ‘ਤੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ।ਉਨਾਂ ਦੇ ਨਾਲ ਕੌਂਸਲਰ ਰੀਨਾ ਚੋਪੜਾ, ਕਾਂਗਰਸੀ ਆਗੂ ਪਰਮਜੀਤ ਸਿੰਘ ਚੋਪੜਾ, ਰਾਣਾ ਸ਼ਰਮਾ, ਬਿੱਟੂ ਪ੍ਰਧਾਨ, ਮਿੰਟੂ ਅਰੋੜਾ ਅਤੇ ਰਮਨ ਭੱਲਾ ਆਦਿ ਮੌਜੂਦ ਸਨ।
ਜਿਕਰਯੋਗ ਹੈ ਕਿ ਇਹ ਨਗਰ ਕੀਰਤਨ ਹਰ ਸਾਲ ਗੁ. ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਦੇ ਉਪਰਾਲੇ ਸਦਕਾ ਆਯੋਜਿਤ ਕੀਤਾ ਜਾਂਦਾ ਹੈ।ਸੰਗਤਾਂ ਪੂਰੇ ਜੋਸ਼ੋਖਰੋਸ਼ ਤੇ ਉਤਸ਼ਾਹ ਨਾਲ ਤਕਰੀਬਨ 45 ਕਿਲੋਮੀਟਰ ਪੈਂਡਾ ਤੈਅ ਕਰ ਕੇ ਗੁ. ਪਹੁਵਿੰਡ ਸਾਹਿਬ ਪਹੁੰਚ ਕੇ ਨਤਮਸਤਕ ਹੁੰਦੇ ਹਨ ਅਤੇ ਇੰਨਾਂ ਪੈਂਡਾ ਤੈਅ ਕਰ ਕੇ ਦੇਰ ਸ਼ਾਮ ਨੂੰ ਵਾਪਸ ਪਰਤਦੀਆਂ ਹਨ। ਨਗਰ ਕੀਰਤਨ ਦੇ ਸਾਰੇ ਰਸਤੇ ਵੱਖ-ਵੱਖ ਪਿੰਡਾਂ ਦੇ ਨਿਵਾਸੀ ਚਾਹ, ਦੁੱਧ, ਦਾਲਾਂ, ਸਬਜ਼ੀਆਂ, ਫਲ ਫਰੂਟ, ਪ੍ਰਸ਼ਾਦੇ ਤੇ ਹੋਰ ਬੇਅੰਤ ਪਦਾਰਥਾਂ ਦੇ ਲੰਗਰ ਲਗਾਏ ਜਾਂਦੇ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media