ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਐਥਲੈਟਿਕਸ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਐਥਲੈਟਿਕਸ ਖੇਡਾਂ ਦਾ ਉਦਘਾਟਨ ਕੀਤਾ।ਉਨਾਂ ਕਿਹਾ ਕਿ ਖੇਡਾਂ ਬੱਚਿਆਂ ਨੂੰ ਤੰਦਰੁਸਤ ਬਣਾਉਂਦੀਆਂ ਹਨ ਅਤੇ ਉਥੇ ਉਨ੍ਹਾਂ ਦਾ ਮਾਨਸਿਕ ਵਿਕਾਸ ਵੀ ਕਰਦੀਆਂ ਹਨ।ਸੋਨੀ ਨੇ ਬੱਚਿਆਂ ਨੂੰ ਖੇਡਾਂ ਨਾਲ ਜੋੜਣ ਲਈ ਐਸੋਸੀੲੈਸ਼ਨ ਦਾ ਧੰਨਵਾਦ ਵੀ ਕੀਤਾ ਅਤੇ ਐਸੋਸੀਏਸ਼ਨ ਨੂੰ ਆਪਣੇ ਫੰਡ ਵਿੱਚੋਂ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਸੋਨੀ ਨੇ ਕਿਹਾ ਕਿ ਐਥਲੈਟਿਕਸ ਐਸੋਸੀਏਸ਼ਨ ਵੱਲੋ ਸਵੇਰੇ ਅਤੇ ਸ਼ਾਮ ਬੱਚਿਆਂ ਨੂੰ ਫ੍ਰੀ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ ਅਤੇ ਇਸ ਐਸੋਸੀੲੈਸ਼ਨ ਨੇ ਦੇਸ਼ ਨੂੰ ਵਧੀਆ ਕਿਸਮ ਦੇ ਖਿਡਾਰੀ ਦਿੱਤੇ ਹਨ।
ਇਸ ਮੌਕੇ ਬਾਲ ਕ੍ਰਿਸ਼ਨ ਸ਼ਰਮਾ, ਸੰਦੀਪ ਸਰੀਨ, ਮਹਿੰਦਰ ਸਿੰਘ ਵਿਰਕ, ਸੁਰਜੀਤ ਸਿੰਘ, ਕੋਚ ਭਗਵਾਨ ਦਾਸ, ਅਮਿਤ ਹਾਂਡਾ, ਵਰੁਣ ਅਰੋੜਾ, ਇੰਦਰਜੀਤ, ਜੋਗਿੰਦਰਪਾਲ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …