Tuesday, May 27, 2025
Breaking News

ਮਿਸ਼ਨ ਸ਼ਤ-ਪ੍ਰਤੀਸ਼ਤ ਪੂਰਾ ਕਰਨ ਲਈ ਅਧਿਆਪਕ ਪੱਬਾਂ ਭਾਰ – ਰੇਖਾ ਮਹਾਜਨ

ਪ੍ਰੀਖਿਆਵਾਂ ਲਈ ਉਤਸ਼ਾਹਿਤ ਕਰਨ ਲਈ ਉਪ ਜਿਲ੍ਹਾ ਸਿੱਖਿਆ ਅਫਸਰ ਵਲੋਂ ਸਕੂਲਾਂ ਦਾ ਦੌਰਾ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ PPNJ0302202015ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਅਪੀਅਰ ਹੋਣ ਜਾ ਰਹੇ ਵਿਦਿਆਰਥੀ ਅਤੇ ਉਨ੍ਹਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਬਹੁਤ ਮਿਹਨਤ ਕਰ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵੱਖ-ਵੱਖ ਸਕੂਲਾਂ ਦਾ ਦੌਰਾ ਕਰਨ ਉਪਰੰਤ ਸਰਕਾਰੀ ਐਲੀ. ਸਕੂਲ ਮੀਰਾਂਕੋਟ ਖੁਰਦ ਵਿਖੇ ਪਹੁੰਚੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੇਖਾ ਮਹਾਜਨ ਨੇ ਗੱਲਬਾਤ ਕਰਦਿਆਂ ਕੀਤਾ।
                ਉਨ੍ਹਾਂ ਦੱਸਿਆ ਕਿ ਪੰਜਵੀਂ ਅਤੇ ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਅਧਿਆਪਕਾਂ ਵਲੋਂ ਸੂਖਮ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਨਾਲ ਇਹ ਵਿਸ਼ਵਾਸ ਹੈ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਦੇ ਟੀਚੇ ਪ੍ਰਾਪਤ ਹੋਣਗੇ। ਉਨਾਂ ਦੱਸਿਆ ਕਿ ਵਿਭਾਗ ਵਲੋਂ 100 ਫ਼ੀਸਦੀ ਨਤੀਜਾ ਅਤੇ ਮੈਰਿਟ ਸੂਚੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਗਿਣਤੀ ਲਿਆਉਣ ਲਈ ਵਿਦਿਆਰਥੀ ਕੇਂਦਰਿਤ ਪਹੁੰਚ ਨਾਲ ਹਰ ਬੱਚੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਅਧਿਆਪਕਾਂ ਨੂੰ ਹਰੇਕ ਪੱਖ ਤੋਂ ਉਤਸ਼ਾਹਿਤ ਵੀ ਕੀਤਾ ਜਾ ਰਿਹਾ ਹੈ।
                ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਸਕੂਲਾਂ `ਚ ਈ-ਕੰਟੈਂਟ ਦੀ ਵਰਤੋਂ ਨਾਲ ਪ੍ਰੋਜੈਕਟਰਾਂ ਤੇ ਐਲ.ਈ.ਡੀ ਦੀ ਵਰਤੋਂ ਨਾਲ ਹੋ ਰਹੀ ਪੜ੍ਹਾਈ ਸਦਕਾ ਜਿਥੇ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀ ਗੁਣਾਤਮਿਕ ਤਰੀਕੇ ਨਾਲ ਸਿੱਖਿਆ ਹਾਸਲ ਕਰ ਰਹੇ ਹਨ ਉਥੇ ਹੀ ਵਿਭਾਗ ਵਲੋਂ ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਲਈ ਭੇਜੇ ਗਏ ਖਿਡੌਣਿਆਂ, ਖੇਡਾਂ ਦੇ ਸਮਾਨ ਅਤੇ ਹੋਰ ਸਿੱਖਿਆਦਾਇਕ ਸਮੱਗਰੀ ਨਾਲ ਛੋਟੇ-ਛੋਟੇ ਬੱਚੇ ਵੀ ਖੇਡ ਵਿਧੀ ਰਾਹੀਂ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਮਿਆਰੀ ਸਿਖਿਆ ਦਿਵਾਉਣ ਲਈ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ।
               ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਨੀਨਾ ਡੋਗਰਾ, ਭੁਪਿੰਦਰ ਕੌਰ, ਕੁਲਜੀਤ ਕੌਰ, ਰਾਜਿੰਦਰ ਕੌਰ, ਮਨਦੀਪ ਕੌਰ, ਇੰਦਰਜੀਤ ਕੌਰ ਆਦਿ ਵੀ ਮੌਜੂਦ ਸਨ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …

Leave a Reply