Tuesday, July 21, 2026

ਐਨ.ਸੀ.ਡੀ ਪ੍ਰੋਗਰਾਮ ਅਧੀਨ ਲਗਾਇਆ ਕੈਂਪ

ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਐਨ.ਸੀ.ਡੀ ਪ੍ਰੋਗਰਾਮ ਅਧੀਨ ਅਨੰਦਪੁਰ ਮੁਹੱਲਾ Doctorਟੈਂਕੀ ਸਕੂਲ ਪਠਾਨਕੋਟ ਵਿਖੇ ਕੈਂਪ ਲਗਾਇਆ ਗਿਆ।ਜਿਸ ਵਿੱਚ ਮਾਹਿਰ ਡਾਕਟਰਾਂ ਵਲੋਂ ਤੀਹ ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਸ਼ੂਗਰ, ਬਲੱਡ ਪ੍ਰੈਸ਼ਰ, ਹੈਮੋਗਲੋਬਿਨ, ਸਰਵਾਈਕਲ ਕੈਂਸਰ, ਬਰੈਸਟ ਕੈਂਸਰ ਅਤੇ ਮੂੰਹ ਦੇ ਕੈਂਸਰ ਦੀ ਜਾਂਚ ਕੀਤੀ ਗਈ।ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਨੇ ਦੱਸਿਆ ਕਿ ਕੈਂਪ ਵਿਚ 85 ਲੋਕਾਂ ਦਾ ਚੈਕਅਪ ਕੀਤਾ ਗਿਆ ਤੇ ਲੋੜਵੰਦਾਂ ਦਾ ਇਲਾਜ ਸ਼ੁਰੂ ਕੀਤਾ ਗਿਆ।ਅਸ਼ੀਸ਼ ਵਿਜ ਵਲੋਂ ਕੈਂਪ ਵਿਚ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ।ਇਸ ਮੌਕੇ ਮੈਡੀਕਲ ਅਫਸਰ ਡਾ. ਸੁਰਭੀ ਡੋਗਰਾ, ਦੀਪਾਲੀ ਫਾਰਮਾਸਿਸਟ, ਸਮੀਰਪਾਲ ਐਲ.ਟੀ, ਚੰਪਾ ਰਾਣੀ ਐਲ.ਐਚ.ਵੀ, ਬਲਜਿੰਦਰ ਕੌਰ, ਸੀਮਾ ਏ.ਐਨ.ਐਮ, ਆਸ਼ਾ ਵਰਕਰ ਨੀਲਮ, ਚੰਦਰਪ੍ਰਭਾ ਅਤੇ ਪ੍ਰਿਆ ਜ਼ਿਲ੍ਹਾ ਆਂਕੜਾ ਅਸਿਸਟੈਂਟ ਆਦਿ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply