ਸੁਨਾਮ/ ਲੌਂਗੋਵਾਲ, 4 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਯੂਥ ਦੇ ਕੋਰ ਕਮੇਟੀ ਮੈਂਬਰ ਮਨਿੰਦਰ ਸਿੰਘ ਲਖਮੀਰਵਾਲਾ ਨੇ
ਸੁਖਦੇਵ ਸਿੰਘ ਢੀਂਡਸਾ ਦੇ ਸਮਰਥਨ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਰੈਲੀ ਵਿੱਚ ਨੌਜਵਾਨ ਵਰਗ ਦੀ ਗੈਰ ਮੌਜੂਦਗੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਤਾਨਾਸ਼ਾਹੀ ਰਵੱਈਏ ਤੋਂ ਬਿਲਕੁੱਲ ਵੀ ਖ਼ੁਸ਼ ਨਹੀਂ ਹਨ ਤੇ ਅਤੇ ਹੱਕ ਸੱਚ ਦੀ ਲੜਾਈ ਵਿੱਚ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਉਹਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਸਿਧਾਂਤਾਂ ਅਤੇ ਇਤਿਹਾਸਕ ਰੂਪ ਨੂੰ ਮੁੜ ਸੁਰਜੀਤ ਕਰਨ ਲਈ ਜੋ ਆਵਾਜ਼ ਬੁਲੰਦ ਕੀਤੀ ਗਈ ਹੈ, ਉਸ ਦੀ ਅਸੀਂ ਹਰ ਪੱਖੋਂ ਪੁਰਜ਼ੋਰ ਹਮਾਇਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਿੱਛਲੇ ਕੁੱਝ ਸਮੇਂ ਤੋਂ ਪਾਰਟੀ ਗਲਤ ਅਤੇ ਤਾਨਾਸ਼ਾਹੀ ਫੈਸਲਿਆਂ ਕਰਨ ਬਹੁਤ ਨਿਘਾਰ ਵੱਲ ਜ਼ਾ ਰਹੀ ਹੈ।ਜਦੋਂ ਵੀ ਢੀਂਡਸਾ ਸਾਹਿਬ ਕੋਈ ਪੰਥ ਦੀ ਭਲਾਈ ਲਈ ਫੈਸਲਾ ਲੈਣਗੇ ਤਾਂ ਯੂਥ ਵਿੰਗ ਉਨ੍ਹਾਂ ਦਾ ਸਾਥ ਦੇਵੇਗਾ।
ਇਸ ਮੌਕੇ ਇਸ਼ਵਰਮੀਤ ਸਿੰਘ ਮਿੱਠੂ, ਐਡ. ਪਰਮਿੰਦਰ ਸਿੰਘ ਜ਼ਾਰਜ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਉਪਕਾਰ ਸਿੰਘ ਪਾਰਾ ਸਿੰਘਪੁਰਾ, ਸੁਖਜਿੰਦਰ ਸੁੱਖੀ ਸਿੰਘਪੁਰਾ, ਕ੍ਰਿਸ਼ਨ ਢੋਟ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਖਬੀਰ ਸਿੰਘ ਧਾਲੀਵਾਲ, ਗੁਰਜਿੰਦਰ ਸਿੰਘ, ਗੁਰਪਿਆਰ ਸਿੰਘ ਚੱਠਾ, ਰਛਪਾਲ ਸਿੰਘ ਪਾਲੀ ਨੀਲੋਵਾਲ, ਹਰਵਿੰਦਰ ਸਿੰਘ ਭੋਲਾ `ਹਰਵਿੰਦਰ ਸਿੰਘ ਲਾਡੀ, ਸੁਖਪ੍ਰੀਤ ਸਿੰਘ, ਹਾਕਮ ਸਿੰਘ, ਅਨੁਪਿੰਦਰ ਸਿੰਘ, ਗੁਰਦੀਪ ਸਿੰਘ, ਪਰਮਪਾਲ ਸਿੰਘ, ਗੁਰਵਿੰਦਰ ਸਿੰਘ ਗੁਰੀ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਕਾਕਾ ਸੁਨਾਮ ਆਦਿ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media