ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਗੈਲਰੀ ਵਿਖੇ ਮੈਕਸੀਕੋ ਤੋਂ ਵਿਸ਼ੇਸ਼ ਤੌਰ
‘ਤੇ ਪੁੱਜੇ 15 ਕਲਾਕਾਰਾਂ ਦੇ ਇੱਕ ਗਰੁੱਪ ਨੇ ਇੰਜੀਨੀਅਰ ਧਰਮ ਸਿੰਘ ਆਡੀਟੋਰੀਅਮ ‘ਚ ਡਾਂਸ ਪੇਸ਼ ਕੀਤਾ।ਆਰਟ ਗੈਲਰੀ ਦੇ ਆਨ. ਜਨ. ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਪੰਜਾਬ ਕਲਚਰ ਕੌਂਸਲ ਦੇ ਸਹਿਯੋਗ ਨਾਲ ਕਰਵਾਏ ਗਏ ਡਾਂਸ ਪ੍ਰੋਗਰਾਮ ਵਿੱਚ ਅੰਮ੍ਰਿਤਸਰ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਪ੍ਰਬੰਧਕ ਬਖਤਾਵਰ ਸਿੰਘ ਆਈ.ਏ.ਐਸ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਜਿੰਨਾਂ ਦਾ ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ।ਮੁੱਖ ਮਹਿਮਾਨ ਨੇ ਅੰਤਰਰਾਸ਼ਟਰੀ ਪੱਧਰ ਦੇ ਕਲਾਕਾਰਾਂ ਵਲੋਂ ਅੰਮ੍ਰਿਤਸਰ ਵਾਸੀਆਂ ਦੇ ਰੂਬਰੂ ਪੇਸ਼ ਕੀਤੇ ਗਏ ਡਾਂਸ ਦੀ ਭਰਪੂਰ ਸ਼ਲਾਘਾ ਕਰਦਿਆਂ ਆਰਟ ਗੈਲਰੀ ਦੇ ਇਸ ਉਪਰਾਲੇ ਨੂੰ ਬਿਹਤਰੀਨ ਕਦਮ ਦੱਸਿਆ।ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਇਸ ਸਮੇਂ ਪੰਜਾਬ ਦੀ ਸ਼ਾਨ ਭੰਗੜਾ ਪੇਸ਼ ਕਰ ਕੇ ਖੂਬ ਰੰਗ ਬੰਨਿਆ।ਪ੍ਰੋਗਰਾਮ ਵਿੱਚ ਵੱਡੀ ਗਿਣਤੀ ‘ਚ ਸ਼ਹਿਰੀ ਤੇ ਕਲਾ ਪ੍ਰੇਮੀ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media