ਲੌਂਗੋਵਾਲ, 5 ਫਰਵਰੀ ( ਜਗਸੀਰ ਲੌਂਗੋਵਾਲ ) – ਜਨ ਹਿਤ ਕਾਰਜਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਹੀ ਦਿੱਲੀ `ਚ ਦੁਬਾਰਾ ਸਰਕਾਰ ਬਣਾਏਗੀ।ਇਹ
ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਲਹਿਰਾ ਦੇ ਇੰਚਾਰਜ ਜਸਵੀਰ ਸਿੰਘ ਕੁਦਨੀ ਦੇ ਭਰਾ ਭੁੁਪਿੰਦਰ ਸਿੰਘ ਕੁਦਨੀ ਅਰੁਣ ਜ਼ਿੰਦਲ ਅਤੇੇ ਮਨੀਸ਼ ਜੈੈੈਨ ਮੂਣਕ ਨੇ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿਖੇ ਬਿਜਲੀ ਦੇ ਵਧੇ ਰੇਟਾਂ ਖਿਲਾਫ ਦਿੱਤੇ ਧਰਨੇ ਦੌਰਾਨ ਪਾਣੀ ਦੀਆਂ ਤੇਜ਼ ਬੌਛਾੜਾਂ ਅੱਖ ਵਿੱਚ ਲੱਗਣ ਨਾਲ ਹਲਕਾ ਲਹਿਰਾ ਦੇ ਇੰਚਾਰਜ ਜਸਵੀਰ ਸਿੰਘ ਕੁਦਨੀ ਦੀ ਅੱਖ ਦੇ ਉਪਰੇਸ਼ਨ ਹੋਣ ਕਰਕੇ ਉਹ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਹਿੱਸਾ ਨਹੀਂ ਲੈ ਸਕੇ, ਪਰ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵੱਡੀ ਗਿਣਤੀ ‘ਚ ਹਲਕੇ ਦੇ ਨੌਜਵਾਨ ਦਿੱਲੀ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਜੀਅ ਜਾਨ ਨਾਲ ਪ੍ਰਚਾਰ ਕਰ ਰਹੇ ਹਨ। ਉਨਾਂ ਕਿਹਾ ਕਿ `ਆਪ` ਨੇ ਦਿੱਲੀ ਵਿੱਚ ਜੋ ਕੰਮ ਕੀਤੇ ਹਨ, ਉਹ ਕਿਸੇ ਚਮਤਕਾਰ ਤੋਂ ਘੱਟ ਨਹੀਂ।ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਹੀ ਸਰਕਾਰ ਬਣਾਏਗੀ ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media