Wednesday, October 28, 2026

ਦਿਵਿਆਂਗ ਵਿਅਕਤੀਆਂ ਨੂੰ ਬਣਾਉਟੀ ਅੰਗ ਦੇਣ ਲਈ ਰਜਿਸਟ੍ਰੇੇਸ਼ਨ ਕੈਂਪ ਲੱਗਾ

86 ਲੋੜਵੰਦਾਂ ਦੀ ਰਜਿਸਟਰੇਸ਼ਨ ਹੋਈ

ਲੌਂਗੋਵਾਲ, 5 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਸੰਗਰੂਰ ਵੱਲੋਂ ਇੰਡੀਅਨ ਆਇਲ ਕਾਰਪੋਰੇਸ਼ਨ PPNJ0502202009ਲਿਮ. ਦੇ ਸਹਿਯੋਗ ਨਾਲ ਸੀ.ਐਸ.ਆਰ ਪ੍ਰੋਗਰਾਮ ਅਧੀਨ ਦਿੜ੍ਹਬਾ ਨੇੜਲੇ ਪਿੰਡ ਕਮਾਲਪੁਰ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਬਣਾਉਟੀ ਅੰਗ ਮੁਹੱਈਆ ਕਰਵਾਉਣ ਲਈ ਮੁਢਲੇ ਪੜਾਅ ਵਜੋਂ ਮੈਡੀਕਲ ਅਸੈਸਮੈਂਟ ਕੈਂਪ ਲਗਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਕੈਂਪ ਦੌਰਾਨ ਮਾਹਿਰਾਂ ਨੇ ਕੈਂਪ ਵਿੱਚ ਪੁੱਜੇ ਵੱਡੀ ਗਿਣਤੀ ਦਿਵਿਆਂਗ ਵਿਅਕਤੀਆਂ ਦਾ ਨਿਰੀਖਣ ਕੀਤਾ ਅਤੇ 86 ਲੋੜਵੰਦਾਂ ਦੀ ਰਜਿਸਟਰੇਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਿਹੜੇ ਵੀ ਦਿਵਿਆਂਗ ਵਿਅਕਤੀਆਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ।ਉਨ੍ਹਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਹੀ ਆਰਟੀਫਿਸ਼ੀਅਲ ਲਿੰਬ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਮੋਟਰਾਈਜ਼ਡ ਟਰਾਈ ਸਾਇਕਲ, ਵ੍ਹੀਲ ਚੇਅਰ, ਫੌੜੀਆਂ, ਕਲੀਪਰ, ਸੁਣਨ ਵਾਲੀਆਂ ਮਸ਼ੀਨਾਂ, ਐਮ.ਆਰ ਕਿੱਟ, ਸਮਾਰਟ ਫੋਨ, ਨਕਲੀ ਅੰਗ ਆਦਿ ਮੁਫ਼ਤ ਦਿੱਤੇ ਜਾਣਗੇ।
            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਫਰਵਰੀ ਨੂੰ ਸੰਗਰੂਰ ਦੇ ਪਿੰਡ ਉਭਾਵਾਲ ਵਿਖੇ ਵੀ ਅਜਿਹਾ ਹੀ ਕੈਂਪ ਲੱਗੇਗਾ ਜਿਸ ਵਿੱਚ ਲੋੜਵੰਦਾਂ ਨੂੰ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਲੋੜਵੰਦ ਬਿਨੇਕਾਰ ਕੈਂਪ ਵਿੱਚ ਆਉਣ ਸਮੇਂ ਆਪਣੇ ਨਾਲ ਆਧਾਰ ਕਾਰਡ ਜਾਂ ਵੋਟਰ ਕਾਰਡ, ਅੰਗਹੀਣਤਾ ਸਰਟੀਫੀਕੇਟ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਤਸਵੀਰਾਂ (ਪੂਰੇ ਸਰੀਰ ਦੀਆਂ), ਆਮਦਨ ਦਾ ਸਰਟੀਫਿਕੇਟ ਵੀ ਬਣਵਾ ਕੇ ਲਿਆਉਣ।
             ਕੈਂਪ ਦੌਰਾਨ ਐਸ.ਡੀ.ਐਮ ਮਨਜੀਤ ਸਿੰਘ ਚੀਮਾ, ਇੰਡੀਅਨ ਆਇਲ ਤੋਂ ਪਾਈਪਲਾਈਨ ਹੈਡ ਰਤਨ ਕੁਮਾਰ, ਅਲਿਮਕੋ ਤੋਂ ਸੋਨੂੰ ਕੁਮਾਰ, ਇੰਚਾਰਜ ਡੀ.ਡੀ.ਆਰ.ਸੀ ਪਰਵੇਸ਼ ਕੌਰ, ਮਿੰਟੂ ਬਾਂਸਲ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply