Wednesday, September 23, 2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਲੌਂਗੋਵਾਲ, 5 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਪਿੰਡ ਸ਼ੇਰੋਂ ਵਿਖੇ ਨਾਗਰਿਕਤਾ ਸੋਧ ਕਾਨੂੰਨ PPNJ0502202010ਅਤੇ ਕੇਂਦਰ ਸਰਕਾਰ ਦੀਆਂ ਫੁੱਟ ਪਾਊ ਨੀਤੀਆਂ ਦੇ ਖ਼ਿਲਾਫ਼ ਬਲਾਕ ਸਕੱਤਰ ਹਰਪਾਲ ਸਿੰਘ ਹੈਪੀ ਦੀ ਅਗਵਾਈ ਹੇਠ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ।ਪਿੰਡ ਸ਼ੇਰੋਂ ਦੇ ਗੁਰਦੁਆਰਾ ਚੌਂਕ ਵਿਚ ਅਰਥੀ ਫ਼ੂਕਣ ਤੋਂ ਪਹਿਲਾਂ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਆਗੂ ਹਰਪਾਲ ਸਿੰਘ ਹੈਪੀ, ਗੋਬਿੰਦਰ ਸਿੰਘ ਬਡਰੁੱਖਾਂ, ਸਰੂਪ ਚੰਦ ਕਿਲ੍ਹਾ ਭਰੀਆਂ, ਸੁਰਜੀਤ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਗਿੱਲ ਅਤੇ ਦਰਸ਼ਨ ਸਿੰਘ ਬਟੂਹਾ ਨੇ ਨਾਗਰਿਕਤਾ ਸੋਧ ਕਾਨੂੰਨ, ਫੁੱਟ ਪਾਊ ਨੀਤੀਆਂ ਅਤੇ ਦਿੱਲੀ ਦੇ ਸ਼ਾਹੀਨ ਬਾਗ਼ ਵਿੱਚ ਚੱਲ ਰਹੇ ਧਰਨੇ ਵਿਚ ਸ਼ਾਮਲ ਹੋਣ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਰਸਤੇ ਵਿਚ ਰੋਕਣ ਦੀ ਨਿਖੇਧੀ ਕੀਤੀ।ਆਗੂਆਂ ਨੇ ਐਲਾਨ ਕੀਤਾ ਕਿ 16 ਫਰਵਰੀ ਮਲੇਰਕੋਟਲਾ ਵਿਖੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕੀਤੀ ਜਾ ਰਹੀ ਰੈਲੀ ਵਿੱਚ ਕਿਸਾਨ ਭਾਈਚਾਰਾ ਵੱਡੀ ਗਿਣਤੀ `ਚ ਸ਼ਮੂਲੀਅਤ ਕਰੇਗਾ। ਇਸ ਧਰਨੇ ਨੂੰ ਨੌਜਵਾਨ ਭਾਰਤ ਸਭਾ ਵਲੋਂ ਵੀ ਸਮਰਥਨ ਦਿੱਤਾ ਗਿਆ।
           ਇਸ ਮੌਕੇ ਬਲਜੀਤ ਸਿੰਘ ਤੋਗਾਵਾਲ, ਹਰਦੇਵ ਸਿੰਘ ਮੰਡੇਰ, ਬਲਜੀਤ ਸਿੰਘ ਲੌਂਗੋਵਾਲ, ਰੁਪਿੰਦਰ ਸਿੰਘ, ਰਾਮ ਸਿੰਘ, ਭੂਰਾ ਸਿੰਘ, ਮਿਠੂ ਸਿੰਘ ਕਿਲ੍ਹਾ, ਗੁਰਮੇਲ ਸਿੰਘ ਪਿਡੀਆਂ, ਧੰਨਾ ਸਿੰਘ ਦਿਆਲਗੜ ਅਤੇ ਨੇੜਲੇ ਪਿੰਡਾਂ ਦੇ ਕਿਸਾਨ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply