ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਵਿਨੋਦ ਸਰੀਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮਲਟੀਪਰਪਜ ਹੈਲਥ ਸੁਪਰਵਾਇਜਰ (ਮੇਲ) ਮਹੀਨਾਵਾਰ ਮੀਟਿੰਗ ਸਿਵਲ ਹਸਪਤਾਲ ਦੀ ਐਨਕਸੀ ‘ਚ ਕਰਵਾਈ ਗਈ।ਜਿਲ੍ਹਾ ਐਪੀਡਿਮਾਲੋਜਿਸਟ ਡਾ. ਵਨੀਤ ਬਲ ਨੇ ਦੱਸਿਆ ਕਿ ਮੀਟਿੰਗ ਵਿੱਚ ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ/ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ / ਨੈਸ਼ਨਲ ਰੈਬੀਜ ਕੰਟਰੋਲ ਪ੍ਰੋਗਰਾਮ ਅਤੇ ਹੀਟਵੇ ਦੀਆਂ ਰਿਪੋਰਟਾਂ ਪ੍ਰਾਪਤ ਕੀਤੀਆਂ ਅਤੇ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਟੀਚੇ ਪੂਰੇ ਕੀਤੇ ਜਾਣ ਤੇ ਲੋਕਾਂ ਨੂੰ ਜਾਗਰੂਕ ਕਰਨ ।
ਸੀਨੀਅਰ ਮੈਡੀਕਲ ਅਫਸਰ ਇੰਚ. ਡਾ. ਸੁਨੀਤਾ ਸ਼ਰਮਾ ਸੀ.ਐਚ.ਸੀ ਬ.ਬੁਧਾਨੀ ਜੋ ਕਿ ਜਿਲ੍ਹਾ ਐਪੀਡਿਮਾਲੋਜਿਸਟ ਤੋਂ ਤਰੱਕੀ ਪ੍ਰਾਪਤ ਕੀਤੀ ਹੈ।ਉਨਾਂ ਨੂੰ ਮਲੇਰੀਆ ਸ਼ਾਖਾ ਪਠਾਨਕੋਟ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਿਲ੍ਹਾ ਐਪੀਡਿਮਾਲੋਜਿਸਟ ਸਰਬਜੀਤ ਕੌਰ, ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਗੁਰਿੰਦਰ ਕੌਰ, ਹੈਲਥ ਇੰਸਪੈਕਟਰ ਰਜਿੰਦਰ, ਗੁਰਦੀਪ ਸਿੰਘ, ਅਵਨਾਸ਼ ਸ਼ਰਮਾ, ਗਨੇਸ਼ ਪ੍ਰਸਾਦ, ਹੇਮੰਤ ਸ਼ਰਮਾ, ਨਰਸ਼ ਕੁਮਾਰ ਤੇ ਕੁਲਵਿੰਦਰ ਸਿੰਘ ਆਦਿ ਹਾਜਰ ਹੋਏ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …