ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੁੱਝ ਲੜਕੀਆਂ ਵੱਲੋਂ ਟਿਕ ਟਾਕ ’ਤੇ ਬਣਾਈ ਗਈ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਦੱਸਣਯੋਗ ਹੈ ਕਿ ਸਾਨਾ ਡਾਟ ਕਾਨੂੰ ਆਈ.ਡੀ ’ਤੇ ਇਹ ਵੀਡੀਓ ਪਾਈ ਗਈ ਹੈ।ਇਸ ਵਿਚ ਤਿੰਨ ਲੜਕੀਆਂ ਨਜ਼ਰ ਆ ਰਹੀਆਂ ਹਨ ਅਤੇ ਅਸ਼ਲੀਲ ਗੀਤ ਚਲਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਇਸ ਨੂੰ ਮੰਦਭਾਗੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਜਾਣਬੁੱਝ ਕੇ ਅਸ਼ਲੀਲ ਗੀਤਾਂ ਦੀ ਟਿਕ ਟਾਕ ਵੀਡੀਓ ਬਣਾਉਣੀ ਪਾਵਨ ਅਸਥਾਨ ਦੀ ਮਰਯਾਦਾ ਦੇ ਵਿਰੁੱਧ ਹੈ।ਜਦੋਂ ਕੋਈ ਅਜਿਹਾ ਕਰਦਾ ਹੈ ਤਾਂ ਸੰਗਤ ਦੀ ਸ਼ਰਧਾ-ਭਾਵਨਾ ਨੂੰ ਸੱਟ ਵੱਜਦੀ ਹੈ।ਉਨ੍ਹਾਂ ਕਿਹਾ ਕਿ ਤਾਜ਼ਾ ਵੀਡੀਓ ਬਣਾਉਣ ਵਾਲੀਆਂ ਲੜਕੀਆਂ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।ਇਸ ਸਬੰਧ ਵਿਚ ਸਾਈਬਰ ਕਰਾਈਮ ਵਿਭਾਗ ਨੂੰ ਲਿਖਿਆ ਹੈ।
ਆਹਲੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਵੀਡੀਓ ਬਣਾਉਣ ਤੋਂ ਰੋਕਣ ਲਈ ਥਾਂ-ਥਾਂ ‘ਤੇ ਬੋਰਡ ਲਗਾਏ ਗਏ ਹਨ, ਪ੍ਰੰਤੂ ਕੁੱਝ ਲੋਕ ਫਿਰ ਵੀ ਨਹੀਂ ਟਲਦੇ।ਉਨ੍ਹਾਂ ਕਿਹਾ ਕਿ ਲੜਕੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਕੋਸ਼ਿਸ਼ ਨਾ ਕਰੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …