ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਸੈਂਟਾ ਕਲਾਰਾ ਕਾਉਂਟੀ ਦੇ ਇਕ ਡਿਪਟੀ ਸ਼ੈਰਿਫ ਸੁਖਦੀਪ ਸਿੰਘ ਗਿੱਲ ’ਤੇ ਬੰਦੂਕਧਾਰੀਆਂ ਦੁਆਰਾ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਨਸਲੀ ਹਮਲੇ ਘੱਟਗਿਣਤੀਆਂ ਅੰਦਰ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੇ ਹਨ। ਤਾਜ਼ਾ ਘਟਨਾ ’ਚ ਪੁਲਿਸ ਅਧਿਕਾਰੀ ’ਤੇ ਹੋਇਆ ਹਮਲਾ ਹੋਰ ਵੀ ਚਿੰਤਾ ਦਾ ਵਿਸ਼ਾ ਹੈ।ਸਿੱਖ ਸਭ ਦਾ ਸਤਿਕਾਰ ਕਰਦੇ ਹਨ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਹੀ ਤੱਤਪਰ ਰਹਿੰਦੇ ਹਨ।ਉਨ੍ਹਾਂ ਕਿਹਾ ਕਿ ਕੁੱਝ ਸਿਰਫਿਰੇ ਕਿਸਮ ਦੇ ਲੋਕ ਸਿੱਖਾਂ ’ਤੇ ਅਜਿਹੇ ਨਸਲੀ ਹਮਲੇ ਕਰਦੇ ਹਨ।ਅਜਿਹੇ ਹਮਲੇ ਚਿੰਤਾਜਨਕ ਹਨ, ਜਿਸ ਪ੍ਰਤੀ ਸਬੰਧਤ ਦੇਸ਼ਾਂ ਦੀਆਂ ਸਰਕਾਰਾਂ ਨੂੰ ਯੋਗ ਕਾਰਵਾਈ ਕਰਨੀ ਚਾਹੀਦੀ ਹੈ।ਲੌਂਗੋਵਾਲ ਨੇ ਵਿਦੇਸ਼ ਮੰਤਰੀ ਨੂੰ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਯੋਗ ਕਦਮ ਚੁੱਕਣ ਲਈ ਕਿਹਾ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …