Saturday, October 17, 2026

ਖਾਲਸਾ ਕਾਲਜ ਪਬਲਿਕ ਸਕੂਲ ’ਚ ਅਰਦਾਸ ਦਿਵਸ ਆਯੋਜਿਤ

ਪ੍ਰੀਖਿਆ ’ਚ ‘ਅੰਕਾਂ’ ਦਾ ਨਹੀਂ ‘ਪ੍ਰਤੀਸ਼ਤ’ ਦਾ ਮੁਕਾਬਲਾ ਹੈ – ਛੀਨਾ
ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਜੋਕੇ ਸਮੇਂ ’ਚ ਪ੍ਰੀਖਿਆ ’ਚ ਵਿਦਿਆਰਥੀਆਂ ਦੇ ਆਉਣ ਵਾਲੇ ‘ਅੰਕਾਂ’ ਦਾ ਨਹੀਂ ਬਲਕਿ PPNJ0602202007ਇਮਤਿਹਾਨ ‘ਚ ਪ੍ਰਾਪਤ ‘ਪ੍ਰਤੀਸ਼ਤ’ ਦਾ ਮੁਕਾਬਲਾ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ’ਚ ਕਾਮਯਾਬੀ ਅਤੇ ਚੰਗੇ ਨੰਬਰਾਂ ਦੇ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਵਾਸਤੇ ਸਾਲਾਨਾ ਅਰਦਾਸ ਦਿਵਸ ਮੌਕੇ ਇਹ ਵਿਚਾਰ ਸਾਂਝੇ ਕੀਤੇ।ਉਨਾਂ ਨੇ ਬੱਚਿਆਂ ਨੂੰ ਧਾਰਮਿਕ ਪੱਖੋਂ ਮਜ਼ਬੂਤ ਬਣਨ ’ਤੇ ਜ਼ੋਰ ਦਿੱਤਾ ਤੇ ਕਿਹਾ ਕਿ ਗਲਤ ਢੰਗ ਨਾਲ ਅਵਲ ਦਰਜੇ ਦੀ ਪੜ੍ਹਾਈ ਦੀ ਮੋਹਰ ਤਾਂ ਲੱਗ ਜਾਂਦੀ ਹੈ, ਪਰ ਗਿਆਨ ਤੋਂ ਬਿਨ੍ਹਾਂ ਵਿਦਿਆਰਥੀ ਅਧੂਰਾ ਹੈ, ਜਿਸ ਨਾਲ ਉਹ ਸਮਾਜ ਤੋਂ ਪਛੜ ਜਾਂਦਾ ਹੈ।ਇਸ ਲਈ ਨਕਲ ਨੂੰ ਤਿਆਗ ਕੇ ਇਮਾਨਦਾਰੀ ਨਾਲ ਵਿਦਵਾਨ ਬਣੋ।
              ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਉਣ ਉਪਰੰਤ ਉਚੇਚੇ ਤੌਰ ’ਤੇ ਪੁੱਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਕਿਹਾ ਕਿ ਦੁਨਿਆਵੀ ਸਿੱਖਿਆ ਤੋਂ ਇਲਾਵਾ ਇਸ ਤਰ੍ਹਾਂ ਦੇ ਪ੍ਰੋਗਰਾਮ ਸਕੂਲਾਂ ’ਚ ਬੱਚਿਆਂ ਨੂੰ ਆਪਣੇ ਧਾਰਮਿਕ ਵਿਰਸੇ ਪ੍ਰਤੀ ਸੁਚੇਤ ਬਣਾਉਂਦੇ ਹਨ।ਸਮਾਗਮ ਮੌਕੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ।
               ਸਕੂਲ ਪਿ੍ਰੰਸੀਪਲ ਅਮਰਜੀਤ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੁਰਾਤਨ ਰਿਵਾਇਤ ਮੁਤਾਬਿਕ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸਮੂਹ ਵਿਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਵਧੀਆ ਕਾਰਗੁਜ਼ਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲਿਆ ਜਾਂਦਾ ਹੈ।ਵੱਖ-ਵੱਖ ਖੇਤਰਾਂ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਛੀਨਾ ਤੇ ਪ੍ਰਿੰ: ਗਿੱਲ ਨੇ ਸਨਮਾਨਿਤ ਕੀਤਾ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨਾਲ ਮਿਲ ਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੂੰ ਸਿਰੋਪਾਓ ਭੇਟ ਕੀਤਾ।
                    ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਅਜ਼ਮੇਰ ਸਿੰਘ ਹੇਰ, ਹਰਮਿੰਦਰ ਸਿੰਘ ਫਰੀਡਮ, ਮੈਂਬਰ ਸੁਖਦੇਵ ਸਿੰਘ ਅਦਬਾਲ, ਗੁਰਮਹਿੰਦਰ ਸਿੰਘ, ਖ਼ਾਲਸਾ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਫਾਰ ਵੂਮੈਨ ਪ੍ਰਿੰ: ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ, ਕੌਂਸਲ ਦੇ ਅੰਡਰ ਸੈਕਟਰੀ ਡੀ.ਐਸ ਰਟੌਲ ਤੋਂ ਇਲਾਵਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply