ਅੰਮ੍ਰਿਤਸਰ, 6 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਛੇਹਰਟਾ ਵਿਖੇ
ਵਿਸ਼ਵ ਕੈਂਸਰ ਅਤੇ ਕੋਹੜ ਕੁਸ਼ਟ ਰੋਗ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੇ ਦਿਸ਼ਾਂ ਤਹਿਤ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਪੋਸਟਰਾਂ ਰਾਹੀਂ ਵੱਖ-ਵੱਖ ਤਰ੍ਹਾਂ ਦੀ ਕੈਂਸਰ ਅਤੇ ਕੋਹੜ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਵਿਦਿਆਰਥੀਆਂ ਵਲੋਂ ਔਰਤਾਂ ਨੂੰ ਵਿਸ਼ੇਸ਼ ਤੌਰ ’ਤੇ ਛਾਤੀ ਦੇ ਕੈਂਸਰ ਸਬੰਧੀ ਜਾਗਰੂਕ ਕਰਦੇ ਹੋਏ ਦੱਸਿਆ ਗਿਆ ਕਿ ਇਸ ਬਿਮਾਰੀ ਦੇ ਲੱਛਣਾਂ ਦੀ ਸਮੇਂ ਸਿਰ ਜਾਂਚ ਪੜਤਾਲ ਹੋਣੀ ਚਾਹੀਦੀ ਹੈ।ਇਸ ਜਾਗਰੂਕਤਾ ਮੁਹਿੰਮ ਪ੍ਰਾਇਮਰੀ ਹੈਲਥ ਸੈਂਟਰ ਦੇ ਡਾ. ਸ਼ੁਸ਼ੀਲ ਦੇਵਗਨ ਅਤੇ ਸਮੂਹ ਸਟਾਫ਼ ਵਲੋਂ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਆਮ ਜਨਤਾ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੁੰਦੇ ਹਨ।ਉਨ੍ਹਾਂ ਕਾਲਜ ਪ੍ਰਿੰ: ਕਮਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਭਵਿੱਖ ’ਚ ਅਜਿਹੇ ਜਾਣਕਾਰੀ ਭਰਪੂਰ ਪ੍ਰੋਗਰਾਮ ਆਯੋਜਿਤ ਕਰਨ ਲਈ ਕਿਹਾ।
ਇਸ ਮੌਕੇ ਕਾਲਜ ਤੋਂ ਅਨੁਕਿਰਨਜੀਤ ਕੌਰ ਅਤੇ ਦਲੇਰਜੀਤ ਕੌਰ ਵੀ ਹਾਜ਼ਰ ਸਨ।ਜਿਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਵੱਲੋਂ ਇਹ ਪ੍ਰੋਗਰਾਮ ਉਲੀਕਿਆ ਗਿਆ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media