ਸੰਗਰੂਰ, 6 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੜਕ ਸੁਰੱਖਿਆ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਜ਼ਿਲਾ ਸੰਗਰੂਰ ‘ਚ ਲਾਗੂ ਕਰਵਾਉਣ ਲਈ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਵਲੋਂ ਸੰਗਰੂਰ-ਬਰਨਾਲਾ ਸੜਕ ’ਤੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।ਛੀਨਾ ਨੇ ਦੱਸਿਆ ਕਿ ਵਾਹਨਾਂ ਦੀ ਜਾਂਚ ਮੌਕੇ ਮੋਟਰ ਵਹੀਕਲ ਐਕਟ ਤਹਿਤ ਦਸਤਾਵੇਜੀ ਘਾਟ ਕਾਰਨ ਇੱਕ ਸਕੂਲੀ ਬੱਸ ਦਾ ਚਲਾਨ ਵੀ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ’ਤੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਉਨਾਂ ਸਕੂਲ ਬੱਸਾਂ ਅਤੇ ਹੋਰਨਾਂ ਵਾਹਨਾਂ ਦੇ ਡਰਾਈਵਰਾਂ ਨੂੰ ਤਾਕੀਦ ਕੀਤੀ ਕਿ ਉਹ ਬੱਸਾਂ ਚਲਾਉਂਦੇ ਹੋਏ ਮੋਬਾਇਲ ਫੋਨ ਜਾਂ ਹੈਡ ਫੋਨ ਦੀ ਵਰਤੋਂ ਨਾ ਕਰਨ।ਉਨਾਂ ਹਦਾਇਤ ਕੀਤੀ ਕਿ ਸਕੂਲਾਂ ’ਚ ਵਿਦਿਆਰਥੀਆਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਵਿਚ ਸੀ.ਸੀ.ਟੀ.ਵੀ ਕੈਮਰੇ, ਸਪੀਡ ਗਵਰਨਰ ਅਤੇ ਲੇਡੀ ਅਟੈਂਡੈਂਟ ਦੇ ਨਾਲ-ਨਾਲ ਮੁੱਢਲੀ ਸਹਾਇਤਾ ਦੇਣ ਲਈ ਲੋੜੀਂਦੀਆਂ ਦਵਾਈਆਂ ਤੇ ਅੱਗ ਬੁਝਾਊ ਯੰਤਰਾਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ।ਉਨਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੇ ਅਹਿਮ ਮੁੱਦਿਆਂ ਵੱਲ ਧਿਆਨ ਜਰੂਰ ਦੇਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media