Saturday, October 17, 2026

ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ‘ਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ

ਕੈਬਿਨਟ ਮੰਤਰੀ ਸੋਨੀ ਹੋਣਗੇ ਮੁੱਖ ਮਹਿਮਾਨ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿੱਚ ਉਨਾਂ ਦੇ 174ਵੇਂ ਸ਼ਹੀਦੀ Shivdular Singh DC1ਦਿਵਸ ਮੌਕੇ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣ ਗੜ ਅਤੇ ਅਟਾਰੀ ਵਿਖੇ ਮਨਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਹ ਦਿਹਾੜਾ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਡਾਕਟਰੀ ਸਿੱਖਿਆ ਤੇ ਖੋਜ, ਸੁੁਤੰਰਤਾ ਸੰਗਰਾਮੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਸ਼ਹੀਦ ਨੂੰ ਸ਼ਰਧਾ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜਣਗੇ।ਰਾਜ ਕੁਮਾਰ ਵੇਰਕਾ ਹਲਕਾ ਵਿਧਾਇਕ ਪੱਛਮੀ ਅਤੇ ਤਰਸੇਮ ਸਿੰਘ ਡੀ.ਸੀ ਹਲਕਾ ਵਿਧਾਇਕ ਅਟਾਰੀ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
                ਢਿੱਲੋ ਨੇ ਦੱਸਿਆ ਕਿ ਸਵੇਰੇ 9 ਵਜੇ ਨਰਾਇਣਗੜ੍ਹ ਸਥਿਤ ਇੰਡੀਆ ਗੇਟ ਵਿਖੇ ਲਗਾਏ ਗਏ ਸ਼ਹੀਦ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।ਇਸ ਉਪਰੰਤ ਅਟਾਰੀ ਸਥਿਤ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਅੰਤਿਮ ਸਸਕਾਰ ਸਥਾਨ ਵਿਖੇ ਵੀ ਮੁੱਖ ਮਹਿਮਾਨ ਅਤੇ ਹੋਰ ਵਿਸ਼ੇਸ਼ ਮਹਿਮਾਨ ਮੱਥਾ ਟੇਕਣ ਲਈ ਜਾਣਗੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply