ਲੌਂਗੋਵਾਲ, 7 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਸਥਾਨਕ ਰੈਸਟ ਹਾਊਸ
ਵਿਖੇ ਐਸ.ਸੀ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈਆਂ ਦਾ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ।ਮੈਡਮ ਪੂਨਮ ਕਾਂਗੜਾ ਨੂੰ ਮਿਲਣ ਆਏ ਦਲਿਤ ਸਮਾਜ ਦੇ ਵੱਖ-ਵੱਖ ਵਫਦਾਂ ਨੇ ਜਿਆਦਾਤਰ ਸ਼ਿਕਾਇਤਾਂ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਦੀਆਂ ਹੀ ਕੀਤੀਆਂ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿੱਚ ਅਪਣੇ ਕੰਮ ਕਰਵਾਉਣ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈਆਂ ਨੇ ਪੁਲਿਸ ਪ੍ਰਸ਼ਾਸਨ ਪ੍ਰਤੀ ਵੀ ਭਾਰੀ ਨਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਥਾਣੇ ਵਿੱਚ ਪੁਲਿਸ ਵਲੋਂ ਬਿਨਾਂ ਕਿਸੇ ਗੱਲ ਤੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।ਜਿਆਦਾ ਸ਼ਿਕਾਇਤਾਂ ਥਾਣਾ ਧਰਮਗੜ੍ਹ ਦੀਆਂ ਆਈਆਂ।ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਐਸ.ਸੀ ਵਰਗ ਨਾਲ ਸਬੰਧਿਤ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media