Friday, August 7, 2026

ਖਾਲਸਾ ਮੈਨੇਜਮੈਂਟ ਵਲੋਂ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ PPNJ0702202015ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਜੱਸ ਗਾ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
            ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਅਤੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚੱਲਣਾ ਚਾਹੀਦਾ ਹੈ।
           ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸਾਬਕਾ ਮੁੱਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ।ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕੀਤੇ।
           ਇਸ ਮੌਕੇ ਕੌਂਸਲ ਦੇ ਮੈਂਬਰ ਸੁਖਦੇਵ ਸਿੰਘ ਅਬਦਾਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐਚ. ਬੀ. ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਕਮਲਜੀਤ ਕੌਰ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ.ਐਸ. ਰਟੌਲ, ਕਾਲਜ, ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply