Wednesday, October 28, 2026

ਸਬ ਡਵੀਜ਼ਨ ਫਗਵਾੜਾ ‘ਚ 8 ਤੇ 9 ਫਰਵਰੀ ਨੂੰ ਮੀਟ ਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਕਪੂਰਥਲਾ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 Deepti Uppal Dcਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਬ ਡਵੀਜ਼ਨ ਫਗਵਾੜਾ ਵਿੱਚ 8 ਅਤੇ 9 ਫਰਵਰੀ 2020 ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।
          ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਵੱਖਰੇ ਹੁਕਮ ਰਾਹੀਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਨੂੰ ਸਮਝਦੇ ਹੋਏ ‘ਪੰਜਾਬ ਲਿਕਰ ਲਾਇਸੰਸ ਰੂਲਜ਼, 1956’ ਦੇ ਰੂਲ 37(9) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਗਵਾੜਾ ਵਿਖੇ 8 ਫਰਵਰੀ 2020 ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਪੈਂਦੇ ਰੂਟ ’ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।

Check Also

ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …

Leave a Reply