Friday, August 7, 2026

ਤਰਨ ਤਾਰਨ ’ਚ ਨਗਰ ਕੀਰਤਨ ‘ਚ ਵਾਪਰੇ ਹਾਦਸੇ ’ਤੇ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਜ਼ਖਮੀਆਂ ਦਾ ਮੁਫ਼ਤ ਇਲਾਜ਼ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਰਨ ਤਾਰਨ ਜ਼ਿਲ੍ਹੇ ਵਿਚ ਪਿੰਡ ਪਹੂਵਿੰਡ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਪਟਾਕਿਆਂ ਨੂੰ SGPC Logoਅੱਗ ਲੱਗਣ ਕਾਰਨ ਵਾਪਰੇ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖਮੀਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ।ਲੌਂਗੋਵਾਲ ਨੇ ਕਿਹਾ ਕਿ ਹਾਦਸਾ ਬੇਹੱਦ ਦੁੱਖਦਾਈ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਪ੍ਰਭਾਵਿਤਾਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜ਼ਖਮੀਆਂ ਦਾ ਇਲਾਜ ਬਿਲਕੁੱਲ ਮੁਫਤ ਕਰੇਗੀ।ਇਸ ਸਬੰਧੀ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਪ੍ਰਬੰਧ ਕੀਤਾ ਗਿਆ ਹੈ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply