Friday, August 7, 2026

ਗੁਰੂ ਰਵਿਦਾਸ ਪ਼੍ਰਕਾਸ਼ ਦਿਵਸ ਮੌਕੇ ਨਗਰ ਕੀਰਤਨ ਸਜਾਇਆ

ਭੀਖੀ, 8 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਗੁਰੂ ਰਵਿਦਾਸ ਗੁਰਦੁਆਰਾ ਪ਼੍ਰਬੰਧਕ ਕਮੇਟੀ ਧਲੇਵਾਂ ਰੋਡ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਗੁਰੂ PPNJ0802202003ਰਵਿਦਾਸ ਜੀ ਦੇ 643ਵੇਂ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਏ ਗਏ।ਸ੍ਰੀ ਗੁਰੂ ਗ਼੍ਰੰਥ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਤਰਨ ਦੌਰਾਨ ਗੁਰੂ ਜਸ ਕਰਦੀਆਂ ਸੰਗਤਾਂ ਵਲੋਂ ਚੜ੍ਹਦੀ ਕਲਾ ਦੇ ਜੈਕਾਰੇ ਬੁਲਾਏ ਗਏ। ਭਾਈ ਨਿਰਭੈ ਸਿੰਘ ਜੀ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ ਅਤੇ ਸ੍ਰੀ ਰਵਿਦਾਸ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ।ਨਗਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਹੁੰਦਾ ਹੋਇਆ ਸ਼੍ਰੀ ਗੁਰੂ ਰਵਿਦਾਸ ਮੰਦਰ ਵਾਰਡ ਨੰਬਰ 4 ਵਿਖੇ ਪੁੱਜਾ, ਜਿਥੇ ਸਮੂਹ ਸੰਗਤ ਲਈ ਲੰਗਰ ਲਗਾਏ ਗਏ ਸਨ।ਗੁਰਦੁਆਰਾ ਗੁਰੁ ਰਵਿਦਾਸ ਵਾਰਡ ਨੰ:8 ਵਿਖੇ ਪੁੱਜ ਕੇ ਨਗਰ ਕੀਰਤਨ ਦੀ ਸਮਾਪਤ ਹੋਇਆ।
                      ਇਸ ਮੌਕੇ ਬਾਵਰ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ, ਸੱਤੀ ਭੀਖੀ, ਦਰਸ਼ਨ ਟੇਲਰ ਆਦਿ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply