ਬੱਚਿਆਂ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਵੀ ਮਨਾਇਆ
ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਤਰਨ ਤਾਰਨ ਰੋਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਬੱਚਿਆਂ ਨੂੰ ਭਾਈ ਗੁਰਇਕਬਾਲ ਸਿੰਘ, ਭਾਈ ਵਿਸ਼ਾਲ ਸਿੰਘ ਕਥਾ ਵਾਚਕ ਅਤੇ ਭਾਈ ਬਲਵਿੰਦਰ ਸਿੰਘ ਸਾਬਕਾ ਗ੍ਰੰਥੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਟਹਿਲਇੰਦਰ ਸਿੰਘ, ਰਜਿੰਦਰ ਸਿੰਘ ਰਾਣਾ, ਭਾਈ ਹਰਮਿੰਦਰ ਸਿੰਘ ਕਾਰ ਸੇਵਾ ਵਾਲੇ, ਬੀਬੀ ਜਤਿੰਦਰ ਕੌਰ, ਪ੍ਰਿੰਸੀਪਲ ਜਸਲੀਨ ਕੌਰ, ਬੀਬੀ ਪਰਮਜੀਤ ਕੌਰ ਪੰਮਾ ਭੈਣ ਜੀ ਨੇ ਬੱਚਿਆਂ ਨੂੰ ਇਨਾਮ ਵੰਡੇ।
ਇਸ ਤੋਂ ਪਹਿਲਾਂ ਸਕੂਲ਼ ਵਿੱਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਮਨਾਏ ਗਏ ਜਨਮ ਦਿਹਾੜੇ ਦੌਰਾਨ ਸਕੂਲ ਦੇ ਬੱਚਿਆਂ ਨੇ ਸਹਿਜ ਪਾਠ ਦੇ ਭੋਗ ਪਾ ਕੇ ਸ਼ਬਦ ਗਾਇਨ ਤੇ ਕਵੀਸ਼ਰੀ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ।ਭਾਈ ਗੁਰਇਕਬਾਲ ਸਿੰਘ ਨੇ ਕੀਰਤਨ ਦੀ ਹਾਜਰੀ ਭਰੀ।ਉਨਾਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਵਰਗੀ ਮਿਸਾਲ ਦੁਨੀਆਂ ‘ਚ ਕਿਤੇ ਨਹੀਂ ਮਿਲਦੀ, ਜਿੰਨਾਂ ਨੇ ਬਿਨਾ ਸੀਸ ਤੋਂ ਲੜਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਨੂੰ ਅਜ਼ਾਦ ਕਰਵਾਉਣ ਦੀ ਇਕ ਅਨੋਖੀ ਮਿਸਾਲ ਪੈਦਾ ਕੀਤੀ।ਪ੍ਰੋਗਰਾਮ ਦੌਰਾਨ ਬੱਚਿਆਂ ਨੇ ਹੀ ਅਰਦਾਸ ਕੀਤੀ, ਹੁਕਮਨਾਮਾ ਲਿਆ ਅਤੇ ਲੰਗਰ ਵਰਤਾਉਣ ਦੀ ਸੇਵਾ ਕੀਤੀ।ਸਕੂਲ ਪਿ੍ਰੰਸੀਪਲ ਜਸਲੀਨ ਕੌਰ ਨੇ ਸਮੁੱਚੀ ਸੰਗਤ ਨੂੰ ਜੀ ਆਇਆਂ ਕਿਹਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …