ਧੂਰੀ, 8 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐਸ.ਐਚ.ਓ ਆਦਿਤਯਾ ਆਈ.ਪੀ.ਐਸ ਨੇ ਸ਼ਹਿਰ ਵਿਚ ਅਮਨ ਕਾਨੂੰਨ ਦੀ
ਵਿਵਸਥਾ ਨੂੰ ਹੋਰ ਵਧੀਆ ਬਨਾਉਣ ਅਤੇ ਟਰੈਫਿਕ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱੱਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਸਮੇਂ ਉਨਾਂ ਨੇ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਮਨਚਲਿਆਂ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਚਿਤਵਾਨੀ ਦਿੰਦਿਆਂ ਕਿਹਾ ਹੈ ਕਿ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਸਖਤੀ ਵਰਤਦੇ ਹੋਏ ਉਹਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ `ਤੇ ਬਖਸਿਆ ਨਹੀਂ ਜਾਵੇਗਾ।ਉਹਨਾਂ ਨੇ ਸ਼ਹਿਰੀਆਂ ਪਾਸੋਂ ਸਹਿਯੋਗ ਦੀ ਮੰਗ ਵੀ ਕੀਤੀ।
ਜ਼ਿਕਰਯੋਗ ਹੈ ਕਿ ਆਦਿਤਯਾ ਵੱਲੋਂ ਆਈ.ਪੀ.ਐਸ ਚੁਣੇ ਜਾਣ ਉਪਰੰਤ ਥਾਣਾ ਸਿਟੀ ਧੂਰੀ ਵਿਖੇ ਬਤੌਰ ਐਸ.ਐਚ.ਓ ਪਹਿਲਾ ਚਾਰਜ਼ ਸੰਭਾਲਿਆ ਗਿਆ ਹੈ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media