ਅੰਮ੍ਰਿਤਸਰ, 9 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ
ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦਾ ਉਪਦੇਸ਼ ਤੇ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ।ਭਗਤ ਰਵਿਦਾਸ ਜੀ ਨੇ ਸਮਾਜ ਦੀ ਉਨਤੀ ਲਈ ਜੋ ਰਸਤਾ ਦਿਖਾਇਆ ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ।ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵੀ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸੁਖਬੀਰ ਸਿੰਘ, ਨਿਸ਼ਾਨ ਸਿੰਘ, ਜਸਪਾਲ ਸਿੰਘ ਢੱਡੇ, ਮਲਕੀਤ ਸਿੰਘ ਬਹਿੜਵਾਲ ਕਾਬਲ ਸਿੰਘ ਲੋਹਾਰਕਾ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਅਤੇ ਸੰਗਤਾਂ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media