Thursday, March 26, 2026

ਤਰਕਸ਼ੀਲ ਸੁਸਾਇਟੀ ਹਰਿਆਣਾ ਦੇ ਪ੍ਰਧਾਨ ਬਲਵੰਤ ਸਿੰਘ ਨਾਲ ਰੂਬਰੂ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਪਹੁੰਚੇ ਤਰਕਸ਼ੀਲ ਸੁਸਾਇਟੀ ਹਰਿਆਣਾ ਦੇ ਪ੍ਰਧਾਨ ਅਤੇ ਤਰਕਸ਼ੀਲ ਹਿੰਦੀ PPNJ0902202003ਮੈਗਜ਼ੀਨ ਦੇ ਸੰਪਾਦਕ ਬਲਵੰਤ ਸਿੰਘ ਦਾ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਸਥਾਨਕ ਵਿਰਸਾ ਵਿਹਾਰ ਵਿਖੇ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਉਘੇ ਤਰਕਸ਼ੀਲ ਚਿੰੰਤਕ ਡਾ. ਸ਼ਾਮ ਸੁੰਦਰ ਦੀਪਤੀ ਨੇ ਕੀਤੀ।
              ਤਰਕਸ਼ੀਲ ਆਗੂ ਬਲਵੰਤ ਸਿੰਘ ਨੇ ਹਰਿਆਣਾ ਦੀ ਤਰਕਸ਼ੀਲ ਲਹਿਰ ਅਤੇ ਮੌਜੂਦਾ ਹਕੂਮਤੀ ਫਾਸ਼ੀਵਾਦ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਤਰਕਸ਼ੀਲ ਸੁਸਾਇਟੀ ਹਰਿਆਣਾ ਨੇ ਪਿੱਛਲੇ ਤਿੰਨ ਦਹਾਕਿਆਂ ਵਿੱਚ ਜਿਥੇ ਹਜ਼ਾਰਾਂ ਪਾਖੰਡੀ ਬਾਬਿਆਂ, ਤਾਂਤਰਿਕਾਂ ਅਤੇ ਜੋਤਸ਼ੀਆਂ ਦੀ ਕਥਿਤ ਗੈਬੀ ਸ਼ਕਤੀਆਂ ਦਾ ਜਨਤਕ ਪੱਧਰ ‘ਤੇ ਪਰਦਾਫਾਸ਼ ਕਰਕੇ ਉਨ੍ਹਾਂ ਦੀ ਲੁੱਟ ਦੀ ਦੁਕਾਨਦਾਰੀ ਬੰਦ ਕਰਵਾਈ ਹੈ, ਉਥੇ ਹੀ ਵਿਗਿਆਨਕ ਸੋਚ ਦੇ ਪ੍ਰਚਾਰ ਪ੍ਰਸਾਰ ਰਾਹੀਂ ਸਮਾਜ ਵਿਚੋਂ ਫਿਰਕਾਪ੍ਰਸਤੀ, ਜਾਤ ਪਾਤ, ਨਸ਼ਿਆਂ, ਮੂਰਤੀ ਵਿਸਰਜਨ ਅਤੇ ਹੋਰਨਾਂ ਰੂੜੀਵਾਦੀ ਰਸਮਾਂ ਖਤਮ ਕਰਨ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਹੋਈ ਹੈ।ਉਨ੍ਹਾਂ ਦੱਸਿਆ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਖਿਲਾਫ ਸਾਧਵੀ ਬਲਾਤਕਾਰ ਕੇਸ ਵਿਚ ਅਦਾਲਤ ਵਿਚ ਪੇਸ਼ ਹੋ ਕੇ ਉਨ੍ਹਾਂ ਨੇ ਬਿਨਾਂ ਕਿਸੇ ਡਰ ਦੇ ਗਵਾਹੀ ਦਿੱਤੀ ਸੀ।ਜਿਸ ਕਾਰਨ ਡੇਰਾ ਪ੍ਰੇਮੀਆਂ ਵਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਹਰਿਆਣਾ ਦੀ ਖੱਟਰ ਸਰਕਾਰ ਸਿਖਿਆ ਪਾਠਕ੍ਰਮ ਵਿੱਚ ਮਿਥਿਹਾਸਕ ਅਤੇ ਕਾਲਪਨਿਕ ਵਿਸ਼ੇ ਸ਼ਾਮਲ ਕਰਕੇ ਅੰਧ ਵਿਸ਼ਵਾਸ਼ ਫੈਲਾ ਰਹੀ ਹੈ, ਜਿਸ ਦਾ ਤਰਕਸ਼ੀਲ ਸੁਸਾਇਟੀ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ।
            ਡਾ. ਦੀਪਤੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਤੋਂ ਦੇਸ਼ ਵਿਚ ਨਾਗਰਿਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਵਿਗਿਆਨਕ ਵਿਚਾਰਧਾਰਾ ਦੇ ਪ੍ਰਚਾਰ ਪ੍ਰਸਾਰ ਤੇ ਗੈਰ ਸੰਵਿਧਾਨਕ ਰੋਕਾਂ ਲਾਈਆਂ ਜਾ ਰਹੀਆਂ ਹਨ, ਜਿਸ ਦਾ ਜਥੇਬੰਦਕ ਪੱਧਰ ਤੇ ਸਖ਼ਤ ਵਿਰੋਧ ਕਰਨ ਦੀ ਲੋੜ ਹੈ।
ਇਕਾਈ ਮੁੱਖੀ ਸੁਮੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਆਰ.ਐਸ.ਐਸ ਦੇ ਹਿੰਦੂ ਰਾਸ਼ਟਰ ਦੇ ਫਿਰਕੂ ਏਜੰਡੇ ਹੇਠ ਦੇਸ਼ ਵਿੱਚ ਫਿਰਕਾਪ੍ਰਸਤੀ ਅਤੇ ਜਾਤ ਪਾਤ ਦੀ ਫਿਰਕੂ ਰਾਜਨੀਤੀ ਕਰਕੇ ਨਾਗਰਿਕਤਾ ਸੋਧ ਕਾਨੂੰਨ ਅਤੇ ਕੌਮੀ ਨਾਗਰਿਕ ਰਜਿਸਟਰ ਵਰਗੇ ਸੰਵਿਧਾਨ ਵਿਰੋਧੀ ਕਾਲੇ ਕਾਨੂੰਨ ਲਾਗੂ ਕਰ ਰਹੀ ਹੈ ਅਤੇ ਇਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਦੇਸ਼ ਦੀਆਂ ਸਮੂਹ ਤਰਕਸ਼ੀਲ ਅਤੇ ਪ੍ਰਗਤੀਸ਼ੀਲ ਸੰਸਥਾਵਾਂ ਵਲੋਂ ਵੱਖ-ਵੱਖ ਸੂਬਿਆਂ ਵਿਚ ਅਜਿਹੇ ਫਾਸ਼ੀਵਾਦੀ ਕਾਨੂੰਨਾਂ ਦਾ ਡਟਵਾਂ ਟਾਕਰਾ ਕੀਤਾ ਜਾ ਰਿਹਾ ਹੈ।
          ਤਰਕਸ਼ੀਲ ਆਗੂ ਐਡਵੋਕੇਟ ਅਮਰਜੀਤ ਬਾਈ ਅਤੇ ਜਸਪਾਲ ਬਾਸਰਕਾ ਨੇ ਸੀ.ਏ.ਏ ਅਤੇ ਐਨ.ਆਰ.ਸੀ ਖਿਲਾਫ ਦੇਸ਼ ਭਰ ਵਿਚੋਂ ਉਠੇ ਵਿਦਿਆਰਥੀਆਂ ਅਤੇ ਔਰਤਾਂ ਦੇ ਅੰਦੋਲਨ ਦੀ ਪ੍ਰਸੰਸਾ ਕਰਦਿਆਂ ਮੋਦੀ ਹਕੂਮਤ ਵਲੋਂ ਸ਼ਾਹੀਨ ਬਾਗ ਦੀ ਤੁਲਨਾ ਪਾਕਿਸਤਾਨ ਨਾਲ ਕਰਨ ਅਤੇ ਅੰਦੋਲਨਕਾਰੀਆਂ ਨੂੰ ਗੋਲੀ ਮਾਰਨ ਦੇ ਬਿਆਨਾਂ ਦੀ ਨਿਖੇਧੀ ਕੀਤੀ।
          ਤਰਕਸ਼ੀਲ ਆਗੂਆਂ ਮਾਸਟਰ ਕੁਲਜੀਤ ਵੇਰਕਾ, ਸੁਖਮੀਤ ਸਿੰਘ ਅਤੇ ਅਸ਼ਵਨੀ ਕੁਮਾਰ ਵਲੋਂ ਬਲਵੰਤ ਸਿੰਘ ਨੂੰ ਹਰਿਆਣਾ ਦੀ ਤਰਕਸ਼ੀਲ ਸੁਸਾਇਟੀ ਦੀ ਕਾਰਜ਼ ਵਿਉਤਬੰਦੀ ਸਬੰਧੀ ਸਵਾਲ ਕੀਤੇ ਗਏ।ਜਿਨ੍ਹਾਂ ਦਾ ਉਨ੍ਹਾਂ ਵਲੋਂ ਤਸੱਲੀਬਖਸ਼ ਉਤਰ ਦਿੱਤਾ ਗਿਆ।ਇਸ ਮੌਕੇ ਬੀ.ਐਮ ਸਿੰਘ, ਹਰਜਿੰਦਰ ਜਲਾਲਪੁਰ, ਡਾ. ਕਸ਼ਮੀਰ ਸਿੰਘ, ਹਰੀਸ਼ ਸਿੰਘ ਵੀ ਹਾਜ਼ਰ ਰਹੇ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply