ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ
ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸੈਸ਼ਨ, ਬਲਜਿੰਦਰ ਸਿੰਘ ਜਿਲ੍ਹਾ ਜੱਜ (ਫੈਮਲੀ ਕੋਰਟ), ਪਰਿੰਦਰ ਸਿੰਘ (ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ), ਰਜਿੰਦਰਪਾਲ ਸਿੰਘ ਗਿਲ (ਸਿਵਲ ਜੱਜ (ਜੂਨੀਅਰ ਡਿਵੀਜਨ), ਸਾਹਿਲ ਸਿੰਗਲਾ (ਸਿਵਲ ਜੱਜ (ਜੂਨੀਅਰ ਡਿਵੀਜਨ) ਅਤੇ ਕਰਨ ਅਗਰਵਾਲ (ਸਿਵਲ ਜੱਜ (ਜੂਨੀਅਰ ਡਿਵੀਜਨ) ਕੋਰਟਾਂ ਦੇ 7 ਬੈਂਚ ਬਣਾਏ ਗਏ।ਜਿਸ ਵਿਚ ਹਰ ਇਕ ਬੈਂਚ ਦੇ ਨਾਲ ਦੋ ਮੈਂਬਰਾ ਦੀ ਡਿਊਟੀ ਲਗਾਈ।ਜਤਿੰਦਰਪਾਲ ਸਿੰਘ ਸੈਕਟਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੀ ਮੋਜੂਦ ਸਨ।ਕੌਮੀ ਲੋਕ ਅਦਾਲਤ ਵਿਚ ਕਚਿਹਰੀਆਂ ਵਿੱਚ ਚੱਲ ਰਹੇ ਹਰ ਤਰਾਂ ਦੇ ਕੇਸ, ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 1837 ਕੇਸ ਰੱਖੇ ਗਏ ਸਨ।ਜਿੰਨਾਂ ਵਿੱਚੋਂ 202 ਕੇਸਾਂ ਦਾ ਮੋਕੇ ‘ਤੇ ਨਿਪਟਾਰਾ ਕਰਕੇ ਕੁੱਲ 19,50,13,663 ਰੁਪਏ ਦਾ ਅਵਾਡਰ ਪਾਸ ਕੀਤਾ ਗਿਆ ।
ਜਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।ਗੰਭੀਰ ਕਿਸਮ ਦੇ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਦਾ ਆਯੋਜਨ 11.04.2020 ਨੂੰ ਲਗਾਈ ਜਾ ਰਹੀ ਹੈ ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media