Thursday, March 26, 2026

ਕੌਮੀ ਲੋਕ ਅਦਾਲਤ ਕਪੂਰਥਲਾ ਵਲੋਂ 621 ਕੇਸਾਂ ਦਾ ਨਿਪਟਾਰਾ ਕਰਕੇ 8,23,61,083.83/- ਰੁਪਏ ਦੇ ਅਵਾਰਡ ਪਾਸ

ਕਪੂਰਥਲਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਕੌਮੀ ਲੋਕ ਅਦਾਲਤ ਦੇ ਮੌਕੇ ਤੇ ਮਾਣਯੋਗ ਸ਼੍ਰੀ ਕਿਸ਼ੋਰ ਕੁਮਾਰ, ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਦੇ ਦਿਸ਼ਾ-PPNJ0902202010ਨਿਰਦੇਸ਼ਾਂ ਅਨੁਸਾਰ ਜਿ਼ਲ੍ਹਾ ਕਚਹਿਰੀ ਕਪੂਰਥਲਾ ਵਿਖੇ 10, ਸਬ ਡਵੀਜਨ ਭੁਲੱਥ ਵਿਖੇ 1, ਸਬ-ਡਵੀਜ਼ਨ ਫਗਵਾੜਾ ਵਿਖੇ 3 ਅਤੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ ਗਏ।
                  ਕੌਮੀ ਲੋਕ ਅਦਾਲਤ ਵਿੱਚ ਕਰਿਮਨਲ ਕੰਪਾੳਂੂਡਏਬਲ, ਧਾਰਾ 138 ਐਨ.ਆਈ ਐਕਟ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਲੇਬਰ ਮੈਟਰਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸੰਬੰਧੀ ਮਾਮਲੇ, ਵਿਵਾਹਿਕ ਮਾਮਲੇ, ਲੈਂਡ ਐਕੂਜੀਸ਼ਨ ਕੇਸ, ਸਰਵਿਸ ਮੈਟਰਸ, ਰੈਵਨਿਊ ਕੇਸ ਅਤੇ ਹੋਰ ਸਿਵਲ ਮੈਟਰਸ, ਰੈਂਟ, ਇੰਜਕਸ਼ਨ ਸੂਟ, ਸਪੈਸਫਿਕ ਪ੍ਰਫੋਰਮੈਂਸ ਵਗੈਰਾ ਪ੍ਰੀ-ਲਿਟੀਗੇਟਿਵ ਅਤੇ ਲੰਬਿਤ ਕੇਸ ਸ਼ਾਮਿਲ ਕੀਤੇ ਗਏ।
                 ਨੈਸ਼ਨਲ ਲੋਕ ਅਦਾਲਤ ਅਤੇ ਇਸ ਨਾਲ ਸੰਬੰਧਤ ਪ੍ਰੀ-ਲੋਕ ਅਦਾਲਤਾਂ ਵਿੱਚ ਲਗਭਗ 2114 ਕੇਸ ਸ਼ਾਮਲ ਕੀਤੇ ਗਏ। ਜਿਨ੍ਹਾਂ ਵਿੱਚੋਂ 621 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 8,23,61,083.83/- ਰੁਪਏ ਦੀ ਰਕਮ ਮੁਆਵਜ਼ੇ ਵੱਜੋਂ ਸੈਟਲ ਕੀਤੀ ਗਈ।
                10 ਕਪੂਰਥਲਾ ਵਿਖੇ ਜੂਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਸ਼੍ਰੀਮਤੀ ਰਾਜਵਿੰਦਰ ਕੌਰ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ, ਸ੍ਰੀ ਰਾਮ ਕੁਮਾਰ ਸਿੰਗਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ, ਜਸਪਾਲ ਵਰਮਾ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਰਮਨ ਕੁਮਾਰ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ, ਸ਼੍ਰੀਮਤੀ ਜਸਬੀਰ ਕੌਰ, ਸਿਵਲ ਜੱੱਜ (ਸੀਨੀਅਰ ਡਵੀਜਨ), ਕਪੂਰਥਲਾ, ਮਹੇਸ਼ ਕੁਮਾਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਕਪੂਰਥਲਾ, ਸੁਸ਼ੀਲ ਬੋਧ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਭੁਲੱਥ, ਸ਼੍ਰੀਮਤੀ ਪ੍ਰਿਅੰਕਾ ਸ਼ਰਮਾ, ਸਿਵਲ ਜੱਜ (ਜੂ.ਡੀ), ਮਿਸ ਪੂਨਮ ਕਸ਼ਅਪ ਸਿਵਲ ਜੱਜ (ਜੂ.ਡੀ), ਸ੍ਰੀਮਤੀ ਰਿੰਕੀ ਅਗਨੀਹੋਤਰੀ ਸਿਵਲ ਜੱਜ (ਜੂ.ਡੀ) ਕਪੂਰਥਲਾ ਅਤੇ ਬਲਵਿੰਦਰ ਸਿੰਘ ਦਿਓਲ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਕਪੂਰਥਲਾ ਵੱਲੋਂ ਕੀਤੀ ਗਈ।ਇਨ੍ਹਾਂ ਬੈਂਚਾਂ ਵਿੱਚ ਜ਼ੇ.ਜੇ.ਐਸ ਅਰੋੜਾ, ਜੁਗਰਾਜ ਸਿੰਘ ਕਾਹਲੋਂ, ਪ੍ਰਧਾਨ, ਜ਼ਿਲ੍ਹਾ ਬਾਰ ਐਸੋਸੀਏਸ਼ਨ, ਮਿਸ ਪਰਮਜੀਤ ਕੌਰ ਕਾਹਲੋਂ, ਵਾਈਸ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਹਰਚਰਨ ਸਿੰਘ, ਪਿਊਸ਼ ਮਨਚੰਦਾ ਸੈਕਟਰੀ ਜ਼ਿਲ੍ਹਾ ਬਾਰ ਐਸੋਸੀਏਸ਼ਨ, ਪਰਮਜੀਤ ਹੰਸਪਾਲ, ਨਿਤੀਨ ਸ਼ਰਮਾ, ਰਜਤ ਢਿਲੋਂ, ਡੇਵਿਡ ਜੋਨ, ਅਜੈ ਕੁਮਾਰ, ਰਜਤ ਨੰਦਾ, ਰਾਹੁਲ ਸ਼ਰਮਾ, ਖਲਾਰ ਸਿੰਘ, ਚੰਦਰ ਸ਼ੇਖਰ, ਗਿਆਨ ਸਿੰਘ ਨੂਰਪੁਰੀ, ਮੁਨੀਸ਼ ਲੁਥਰਾ, ਸ਼੍ਰੀਮਤੀ ਸੰਧਿਆ ਐਡਵੋਕੇਟਸ ਅਤੇ ਏ.ਕੇ ਭਾਰਦਵਾਜ, ਸ਼੍ਰੀਮਤੀ ਜ਼ਯੋਤੀ ਧੀਰ, ਰਨਵੀਰ ਕੋਸ਼ਲ ਅਤੇ ਸੰਜੀਵ ਅਗਰਵਾਲ ਸੋਸ਼ਲ ਵਰਕਰ ਨੇ ਬਤੌਰ ਮੈਂਬਰ ਭਾਗ ਲਿਆ ਗਿਆ।
             ਉਪ ਮੰਡਲ ਫਗਵਾੜਾ ਵਿਖੇ ਜੂਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਸੁਖਵਿੰਦਰ ਸਿੰਘ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਫਗਵਾੜਾ, ਰਵੀਪਾਲ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਫਗਵਾੜਾ ਅਤੇ ਜਾਗਇੰਦਰ ਸਿੰਘ, ਸਿਵਲ ਜੱਜ (ਜੂ.ਡੀ) ਫਗਵਾੜਾ ਵਲੋਂ ਕੀਤੀ ਗਈ।ਇਨ੍ਹਾਂ ਬੈਂਚਾਂ ਵਿੱਚ ਸ਼੍ਰੀਮਤੀ ਰੁਪਿੰਦਰਪਾਲ ਕੌਰ, ਸ਼੍ਰੀਮਤੀ ਰਜਨੀ ਬਾਲਾ, ਸ਼੍ਰੀਮਤੀ ਸੁਪਰੀਆ ਬਤਰਾ ਵਕੀਲ ਅਤੇ ਮਲਕੀਤ ਸਿੰਘ ਰਘਬੋਤਰਾ, ਅਸ਼ਵਨੀ ਕੋਹਲੀ ਅਤੇ ਅਸ਼ੋਕ ਚੱਢਾ ਸੋਸ਼ਲ ਵਰਕਰਾਂ ਵੱਲੋਂ ਬਤੌਰ ਮੈਂਬਰ ਭਾਗ ਲਿਆ ਗਿਆ।
              ਉਪ ਮੰਡਲ ਸੁਲਤਾਨਪੁਰ ਲੋਧੀ ਵਿਖੇ ਜੂਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਮਹੇਸ਼ ਕੁਮਾਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਸੁਲਤਾਨਪੁਰ ਲੋਧੀ ਅਤੇ ਮਿਸ ਸ਼ਰੂਤੀ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸੁਲਤਾਨਪੁਰ ਲੋਧੀ ਨੇ ਕੀਤੀ।ਇਨ੍ਹਾਂ ਬੈਂਚਾਂ ਵਿੱਚ ਦਲਬੀਰ ਸਿੰਘ, ਵਕੀਲ, ਭੁਪਿੰਦਰ ਸਿੰਘ, ਵਕੀਲ, ਸ਼੍ਰੀਮਤੀ ਭੁਪਿੰਦਰ ਕੌਰ, ਵਕੀਲ ਅਤੇ ਤਰੁਣ ਕੰਬੋਜ, ਵਕੀਲ ਨੇ ਬਤੌਰ ਮੈਂਬਰ ਭਾਗ ਲਿਆ।
            ਮਾਨਯੋਗ ਸੈਸ਼ਨ ਜੱਜ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁਲੱਥ ਦੀਆਂ ਅਦਾਲਤਾਂ ਵਿੱਚ ਮਿਤੀ 11-04-2020 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …