Friday, March 27, 2026

ਖ਼ਾਲਸਾ ਕਾਲਜ ਲਾਅ ਵਿਖੇ ਮੋਟੀਵੇਸ਼ਨਲ ਲੈਕਚਰ ਕਰਵਾਇਆ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ PPNJ0902202015ਮਨੀਸ਼ ਕੁਮਾਰ, ਕਾਰਪੋਰੇਟ ਟਰੇਨਰ ਦਾ ਮੋਟੀਵੇਸ਼ਨਲ ਲੈਕਚਰ ਕਰਵਾਇਆ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ’ਚ ਸਫ਼ਲਤਾ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਜੀਵਨ ਦੇ ਟੀਚੇ ਪ੍ਰਾਪਤ ਕਰਨ ਲਈ ਵੱਖ-ਵੱਖ ਤਰੀਕੇ ਸਿਖਾਏ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੇ ਨਾਲ ਸਮਝੌਤਾ ਕੀਤੇ ਬਿਨ੍ਹਾਂ ਜੀਵਨ ’ਚ ਮੁਕਾਮ ਹਾਸਲ ਕਰਨ ਲਈ ਵੱਧ ਤੋਂ ਵੱਧ ਮਿਹਨਤ ਕਰਨੀ ਚਾਹੀਦੀ ਹੈ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਜੀਵਨ ’ਚ ਸਫਲਤਾ ਪ੍ਰਾਪਤ ਕਰਨ ਸਬੰਧੀ ਮਨੀਸ਼ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਨੂੰ ਵਿਦਿਆਰਥੀ ਗ੍ਰਹਿਣ ਕਰਕੇ ਭਵਿੱਖ ’ਚ ਬੁਲੰਦੀਆਂ ਪ੍ਰਾਪਤ ਕਰਨ ਲਈ ਆਪਣੇ ਮਿਹਨਤ ’ਚ ਚੋਖਾ ਵਾਧਾ ਕਰਦਿਆਂ ਸਮਾਜ ਅਤੇ ਦੇਸ਼ ਦੀ ਤਰੱਕੀ ’ਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਗੇ।ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਸਰਗਰਮੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
           ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਪ੍ਰੋ: ਮੋਹਿਤ ਸੈਣੀ, ਪ੍ਰੋ: ਸਤਿੰਦਰਪਾਲ ਕੌਰ, ਪ੍ਰੋ: ਖਿੰਤਨਪ੍ਰੀਤ ਕੌਰ, ਪ੍ਰੋ:ਸਾਨੀਆ ਤਲਵਾੜ, ਪ੍ਰੋ: ਗੁਰਪ੍ਰੀਤ ਕੌਰ ਵੀ ਮੌਜ਼ੂਦ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …