ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ‘ਫ਼ਿਟ ਇੰਡੀਆ’ ਮੁਹਿੰਮ
ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਅਤੇ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਬਰਕਰਾਰ ਰੱਖਣ ਲਈ ਪ੍ਰੇਰਿਤ ਕਰਦਿਆਂ ਇਸ ਨੂੰ ਜੀਵਨ ਦਾ ਅੰਗ ਬਣਾਉਣ ਸਬੰਧੀ ਤਵਜੋ ਦੇਣ ਲਈ ਕਿਹਾ ਗਿਆ।
ਕਾਲਜ ’ਚ ਸਾਇਕਲ ਦੌੜ ਅਤੇ ਪੈਦਲ ਚਾਲ ਦੇ ਆਯੋਜਨ ਵਿੱਚ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਹਿੱਸਾ ਲਿਆ। ਕਾਲਜ ਪਿ੍ਰੰਸੀਪਲ ਡਾ. ਮਨਪ੍ਰ੍ਰਤ ਕੌਰ ਨੇ ਕਿਹਾ ਕਿ ਸਾਨੂੰ ‘ਫਿਟ ਇੰਡੀਆ’ ਮੁਹਿੰਮ ਨੂੰ ਸਾਡੇ ਵਿਅਕਤੀਗਤ ਅਤੇ ਪਰਿਵਾਰਕ ਜੀਵਨ ਦੇ ਰੋਜ਼ਮਰ੍ਹਾ ਦੇ ਇਕ ਜਰੂਰੀ ਹਿੱਸੇ ਵਜੋਂ ਅਪਨਾਉਣਾ ਚਾਹੀਦਾ ਹੈ।ਉਨ੍ਹਾਂ ਆਧੁਨਿਕ ਤਕਨੀਕ ਦੁਆਰਾ ਲਿਆਂਦੀਆਂ ਗਈਆਂ ਤਬਦੀਲੀਆਂ ਬਾਰੇ ਦੱਸਦੇ ਹੋਏ ਲੋਕਾਂ ਨੂੰ ਅਰਾਮਦਾਇਕ ਜੀਵਨ ਸ਼ੈਲੀ ਨੂੰ ਬਦਲ ਕੇ ਕਾਰਜ਼ਸ਼ੀਲ ਜ਼ਿੰਦਗੀ ਬਤੀਤ ਕਰਨ ਦੀ ਸਲਾਹ ਦਿੱਤੀ।
ਉਨ੍ਹਾਂ ਹਾਜ਼ਰੀਨਾਂ ਨੂੰ ਤੰਦਰੁਸਤ ਰਹਿਣ ਲਈ ਹਰ ਰੋਜ਼ ਸੈਰ ਕਰਨ, ਵੱਧ ਤੋਂ ਵੱਧ ਪੈਦਲ ਤੁਰਨ ਅਤੇ ਖੇਡਣ ਸਬੰਧੀ ਪ੍ਰੇਰਿਤ ਕੀਤਾ।ਇਸ ਮੌਕੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਤੇ ਹੋਰ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media