Thursday, July 23, 2026

ਗੋਭੀ ਸਰੋਂ ਅਤੇ ਛੋਲਿਆਂ ਦੀ ਸਫਲ ਕਾਸ਼ਤ ਸਬੰਧੀ ਕਿਸਾਨ ਗੋਸ਼ਟੀ ਕਰਵਾਈ

ਸੰਗਰੂਰ, 9 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਡਾ. ਮਨਦੀਪ ਸਿੰਘ, PPNJ0902202019ਸਹਿਯੋਗੀ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ਹਾੜ੍ਹੀ ਰੁੱਤ ਦੀਆਂ ਦਾਲਾਂ ਅਤੇ ਤੇਲ ਬੀਜ਼ ਫਸਲਾਂ ਦੀ ਸਫਲ ਕਾਸ਼ਤ ਸਬੰਧੀ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 50 ਤੋ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ।ਗੋਸ਼ਟੀ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਮਨਦੀਪ ਸਿੰਘ ਨੇ ਕਿਹਾ ਕਿ ਹਾੜ੍ਹੀ ਰੁੱਤ ਦੌਰਾਨ ਸਰ੍ਹੋਂ, ਛੋਲੇ ਅਤੇ ਮਸਰ ਅਤੇ ਅਲਸੀ ਦੀ ਕਾਸ਼ਤ ਕਰਕੇ ਫਸਲੀ-ਵਿਭਿਨੰਤਾ ਨੂੰ ਹੁਲਾਰਾ ਦਿੱਤਾ ਜਾ ਸਕਦਾ ਹੈ।ਕਿਸਾਨ ਵੀਰ ਇਨ੍ਹਾਂ ਫਸਲਾਂ ਦੀਆਂ ਪੀ.ਏ.ਯੂ ਵਲੋਂ ਪ੍ਰਮਾਣਿਤ ਕਿਸਮਾਂ ਅਤੇ ਕਾਸ਼ਤ ਦੀਆਂ ਉਨਤ ਤਕਨੀਕਾਂ ਅਪਣਾ ਕੇ ਇਨ੍ਹਾਂ ਫਸਲਾਂ ਦਾ ਭਰਪੂਰ ਝਾੜ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਲਗਭਗ 100 ਕਿਸਾਨਾਂ ਦੇ ਖੇਤਾਂ ‘ਤੇ ਗੋਭੀ ਸਰੋਂ ਅਤੇ ਦੇਸੀ ਛੋਲਿਆਂ ਦੀਆਂ ਉੱਨਤ ਕਿਸਮਾਂ ਕ੍ਰਮਵਾਰ ਜੀ.ਐਸ.ਸੀ 7 ਅਤੇ ਪੀ.ਬੀ.ਜੀ 7 ਦਾ ਫਸਲ ਪ੍ਰਦਰਸ਼ਨ ਕੀਤਾ ਗਿਆ ਹੈ।ਇਸੇ ਤਰ੍ਹਾਂ ਪੀ.ਏ.ਯੂ ਵਲੋਂ ਤੇਲ ਬੀਜ਼ ਅਤੇ ਦਾਲਾਂ ਦੇ ਬੀਜਾਂ ਦੀਆਂ ਕਿੱਟਾਂ ਦੀ ਵਿਕਰੀ ਕੀਤੀ ਜਾਂਦੀ ਹੈ ਤਾਂ ਜੋ ਇਨ੍ਹਾਂ ਫਸਲਾਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
              ਇਸ ਕਿਸਾਨ ਗੋਸ਼ਟੀ ਮੋਕੇ ਡਾ. ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਗੋਭੀ ਸਰੋਂ, ਛੋਲੇ ਅਤੇ ਕਣਕ ਦੀਆਂ ਬੀਮਾਰੀਆਂ ਅਤੇ ਇਨ੍ਹਾਂ ਦੀ ਸੁਚੱਜੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਸਰੋਂ ਵਿੱਚ ਚਿੱਟੀ ਕੁੰਗੀ ਦੀ ਰੋਕਥਾਮ ਲਈ 250 ਗ੍ਰਾਮ ਰਿਡੋਮਿਲ ਗੋਲਡ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ 60 ਅਤੇ 80 ਦਿਨਾਂ ਬਾਅਦ ਛਿੜਕਾਅ ਕੀਤਾ ਜਾ ਸਕਦਾ ਹੈ।ਛੋਲਿਆਂ ਦੀ ਸੁੰਡੀ ਦੀ ਰੋਕਥਾਮ ਲਈ 50 ਮਿਲੀਲਿਟਰ ਕੋਰਾਜਨ 185 ਐਸ.ਸੀ ਜਾਂ 80 ਗ੍ਰਾਮ ਪ੍ਰੋਕਲੇਮ 5 ਐਸ.ਸੀ ਜਾਂ 160 ਮਿਲੀਲਿਟਰ ਰਿਮੋਨ 10 ਈ.ਸੀ ਦਵਾਈ ਦੀ ਵਰਤੋਂ ਕੀਤੀ ਜਾ ਸਕਦੀ ਹੈ। ਡਾ. ਰਵਿੰਦਰ ਕੌਰ ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਘਰੇਲੂ ਬਗੀਚੀ, ਸਬਜ਼ੀਆਂ ਦੀਆਂ ਪਨੀਰੀਆਂ ਦੀ ਲੁਆਈ ਅਤੇ ਖੁੰਬਾਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ। ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀ:) ਨੇ ਵੀ ਪ੍ਰੋਗਰਾਮ ਦੌਰਾਨ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਭਨਾਂ ਦਾ ਧੰਨਵਾਦ ਕੀਤਾ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …