Monday, October 12, 2026

ਅਜਾਦੀ ਘੁਲਾਟੀਏ ਗੁਰਦੇਵ ਸਿੰਘ ਨਮਿਤ ਅੰਤਿਮ ਅਰਦਾਸ

ਭੀਖੀ, 10 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਸਮਾਉਂ ਦੇ ਅਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਦਾ ਨਮਿਤ ਗੁਰਦੁਆਰਾ ਸਾਹਿਬ ਸਮਾਉਂ ਵਿਖੇ PPNJ1002202001ਸ੍ਰੀ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਭੇਂਟ ਕੀਤੀ ਗਈ।ਗੁਰਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਦਸਣ ਅਨੁਸਾਰ ਉਨਾਂ ਦੀ ਉਮਰ ਤਕਰੀਬਨ 120 ਸਾਲ ਸੀ।ਅਜਾਦ ਹਿੰਦ ਫੌਜ ਦੇ ਸਿਪਾਹੀ ਅਤੇ ਸੁਭਾਸ਼ ਚੰਦਰ ਬੋਸ ਦੇ ਸਾਥੀ ਰਹੇ ਗੁਰਦੇਵ ਸਿੰਘ ਦਾ 31 ਜਨਵਰੀ ਦਿਨ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ ਸੀ।
         ਅੰਤਿਮ ਅਰਦਾਸ ਵਿੱਚ ਐਸ.ਡੀ.ਐਮ ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਕੇ ਹਮਦਰਦੀ ਦਾ ਪ੍ਰਗਟਾਵਾ ਕੀਤੀ।ਇਸ ਮੌਕੇ ਭੋਲਾ ਸਿੰਘ ਸਮਾਉਂ, ਜੱਸੀ ਸਮਾਉਂ, ਸਾਬਕਾ ਸਰਪੰਚ ਧੰਨਾ ਸਿੰਘ ਸਮਾਉਂ, ਗੋਰਾ ਨੰਬਰਦਾਰ, ਗੁਰਮੇਜ ਸਿੰਘ, ਪ੍ਰਗਟ ਸਿੰਘ ਸਮਾਉਂ, ਸਾਬਕਾ ਪੰਚ ਭੂਰਾ ਸਿੰਘ, ਚਿਤਵੰਤ ਕੌਰ ਸਮਾਉਂ, ਸੁਰਿੰਦਰ ਕੁਮਾਰ ਗੇਜਾ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …