Friday, November 22, 2024

ਵਿਦਿਆਰਥੀਆਂ ਦੀ ਅੰਦਰਲੀ ਸਿਰਜਨਾਤਮਕ ਪ੍ਰਤਿਭਾ ਨੂੰ ਹੁਲਾਰਾ ਦੇਣਾ ਜਰੂਰੀ – ਬਰਜਿੰਦਰ ਸਿੰਘ ਢਾਹਾਂ

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕੈਨੇਡਾ ਵਾਸੀ ਸਰਦਾਰ ਬਰਜਿੰਦਰ ਸਿੰਘ ਢਾਹਾਂ (ਬਰਜ ਢਾਹਾਂ) ਆਪਣੀ ਭੈਣ ਅਤੇ PPNJ1102202007ਪਰਿਵਾਰ ਦੇ ਹੋਰ ਮੈਂਬਰਾਂ ਸਮੇਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਵਿਸ਼ੇਸ ਤੌਰ ’ਤੇ ਪਹੁੰਚੇ।ਉਨ੍ਹਾਂ ਦੀ ਮਿਲਣੀ ਵਿਭਾਗ ਦੇ ਅਧਿਆਪਕਾਂ ਅਤੇ ਖੋਜ-ਵਿਦਿਆਰਥੀਆਂ ਨਾਲ ਕਰਵਾਈ ਗਈ।ਇਸ ਮਿਲਣੀ ਸਮੇਂ ਸਰਦਾਰ ਬਰਜ ਢਾਹਾਂ ਨੇ ਵਿਦਿਆਰਥੀਆਂ ਵਿਚ ਸਿਰਜਨਾਤਮਕ ਲੇਖਣੀ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਦਿਲਚਸਪੀ ਪ੍ਰਗਟ ਕੀਤੀ।ਉਹਨਾਂ ਕਿਹਾ ਕਿ ਉਹਨਾਂ ਦਾ ਨਿੱਜੀ ਵਿਚਾਰ ਹੈ ਕਿ ਵਿਦਿਆਰਥੀਆਂ ਲਈ ਅਜਿਹੇ ਕੋਰਸ ਉਲੀਕਣੇ ਚਾਹੀਦੇ ਹਨ, ਜਿਸ ਨਾਲ ਵਿਦਿਆਰਥੀਆਂ ਅੰਦਰਲੀ ਸਿਰਜਨਾਤਮਕ ਪ੍ਰਤਿਭਾ ਨੂੰ ਹੁਲਾਰਾ ਮਿਲੇ। ਇਸ ਵਾਸਤੇ ਉਹਨਾਂ ਨੇ ਪੰਜਾਬੀ ਅਧਿਐਨ ਸਕੂਲ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
              ਇਸ ਮੌਕੇ ਵਿਭਾਗ ਦੇ ਮੁੱਖੀ ਡਾ. ਦਰਿਆ ਨੇ ਬਰਜ ਢਾਹਾਂ ਪਰਿਵਾਰ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਪੰਜਾਬੀ ਅਧਿਐਨ ਸਕੂਲ ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ ਤੇ ਲੋਕਧਾਰਾ ਦੇ ਵਿਕਾਸ ਲਈ ਪ੍ਰਤੀਬੱਧ ਹੈ ਅਤੇ ਇਹ ਵਿਭਾਗ ਸਮਾਜ ਦੀਆਂ ਲੋੜਾਂ ਅਨੁਸਾਰ ਆਪਣੇ ਕੋਰਸ ਅਤੇ ਗਤੀਵਿਧੀਆਂ ਨੂੰ ਉਲੀਕਦਾ ਹੈ।ਉਨ੍ਹਾਂ ਹੋਰ ਅੱਗੇ ਕਿਹਾ ਕਿ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਿਰਜਨਾਮਤਕ ਲੇਖਣ ਵਰਗੇ ਕੋਰਸ ਵੀ ਵਿਭਾਗ ਵਿਚ ਵਿਉਂਤੇ ਜਾਣਗੇ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਸੇਵਾ ਮੁਕਤ ਪ੍ਰੋਫ਼ੈਸਰ ਡਾ. ਹਰਿਭਜਨ ਸਿੰਘ ਭਾਟੀਆ, ਡਾ. ਮਨਜਿੰਦਰ ਸਿੰਘ, ਡਾ. ਮੇਘਾ ਸਲਵਾਨ ਅਤੇ ਵਿਭਾਗ ਦੇ ਖੋਜ-ਵਿਦਿਆਰਥੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …