ਲੌਂਗੋਵਾਲ, 11 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਜਸ਼ਨ
ਸਥਾਨਕ ਆਪ ਵਰਕਰਾਂ ਵਲੋਂ ਲੱਡੂ ਵੰਡ ਕੇ ਮਨਾਇਆ ਗਿਆ।ਇਸ ਜਿੱਤ ਨਾਲ ਵਰਕਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਆਪ ਆਗੂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਦੀ ਸਮਝਦਾਰ ਜਨਤਾ ਨੇ ਕੇਜਰੀਵਾਲ ਦੇ ਕੀਤੇ ਹੋਏ ਕੰਮਾਂ ‘ਤੇ ਆਪਣੀ ਮੋਹਰ ਲਾਈ ਹੈ।ਉਨ੍ਹਾਂ ਕਿਹਾ ਕਿ ਇਸ ਦਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੀ ਭਾਰੀ ਅਸਰ ਪਵੇਗਾ।
ਇਸ ਮੌਕੇ ਚੌਧਰੀ ਮਦਨ ਲਾਲ, ਸ਼ਿਵ ਦਿਆਲ, ਕੁਲਵਿੰਦਰ ਸਿੰਘ, ਨਿਰਭੈ ਸਿੰਘ ਭੋਲਾ ਅਤੇ ਆਪ ਵਰਕਰ ਹਾਜ਼ਰ ਸਨ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media