Monday, August 24, 2026

ਸਾਜਨ ਕਾਂਗੜਾ ਦੀ ਅਗਵਾਈ ਹੇਠ ਧਰਨੇ ‘ਚ ਪੁੱਜਾ ਵੱਡਾ ਕਾਫਲਾ

ਦੇਸ਼ ਤੇ ਸੰਵਿਧਾਨ ਲਈ ਮੋਦੀ ਘਾਤਕ – ਸਾਜਨ ਕਾਂਗੜਾ

ਲੌਂਗੋਵਾਲ, 11 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਜਿਲਾ ਯੂਥ ਕਾਂਗਰਸ ਸੰਗਰੂਰ ਵਲੋਂ ਮਾਲੇਰਕੋਟਲਾ ਵਿਖੇ PPNJ1102202014ਜਿਲਾ ਯੂਥ ਕਾਂਗਰਸ ਦੇ ਇੰਚਾਰਜ ਦੀਪ ਟਿਵਾਣਾ ਅਤੇ ਜਿਲਾ ਪ੍ਰਧਾਨ ਗੋਬਿੰਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਮੋਦੀ ਸਰਕਾਰ ਵਿਰੁੱਧ ਲਗਾਏ ਧਰਨੇ ਵਿੱਚ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਦੀ ਅਗਵਾਈ ਹੇਠ ਯੂਥ ਵਰਕਰ ਵੱਡੀ ਗਿਣਤੀ ‘ਚ ਸ਼ਾਮਿਲ ਹੋਏ।ਰੋਹ ਵਿੱਚ ਆਏ ਯੂਥ ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਅਤੇ ਆਰ.ਐਸ.ਐਸ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
           ਸਾਜਨ ਕਾਂਗੜਾ ਨੇ ਕਿਹਾ ਕਿ ਅੱਜ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਲਈ ਸਾਨੂੰ ਇਕਜੁੱਟ ਹੋ ਕੇ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨਾਂ ਵਿਰੁੱਧ ਬਗਾਵਤ ਦਾ ਝੰਡਾ ਬੁਲੰਦ ਕਰਨਾ ਚਾਹੀਦਾ ਹੈ।ਅੱਜ ਦੇਸ਼ ਦਾ ਬੱਚਾ ਬੱਚਾ ਮੋਦੀ ਸਰਕਾਰ ਦੀਆਂ ਗਲਤ ਅਤੇ ਵੰਡਪਾਊ ਨੀਤੀਆਂ ਤੋਂ ਤੰਗ ਆ ਕੇ ਸੜਕਾਂ ‘ਤੇ ਉਤਰ ਆਇਆ ਹੈ।ਸਾਜਨ ਕਾਂਗੜਾ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਦੇਸ਼ ਨੂੰ ਕਮਜ਼ੋਰ ਕਰਨ ਵਾਲੀ ਭਾਜਪਾ ਅਤੇ ਆਰ.ਐਸ.ਐਸ ਦਾ ਰਾਜ ਹੁਣ ਜਿਆਦਾ ਸਮਾਂ ਨਹੀਂ ਚੱਲੇਗਾ।ਜਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਸਕੱਤਰ ਹਰਮਨ ਬਡਲਾ ਨੇ ਵੀ ਮੋਦੀ ਸਰਕਾਰ ‘ਤੇ ਸ਼ਬਦੀ ਵਾਰ ਕੀਤੇ।
              ਇਸ ਮੌਕੇ ਜੌਨੀ ਗਰਗ, ਰਾਹੁਲ ਰੰਧਾਵਾ, ਪ੍ਰਿੰਸ, ਰਾਣਾ ਬਾਲੂ ਸਣੇ ਵੱਡੀ ਗਿਣਤੀ ‘ਚ ਯੂਥ ਕਾਂਗਰਸੀ ਹਾਜ਼ਰ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …