Tuesday, September 29, 2026

ਅੰਤ੍ਰਿੰਗ ਕਮੇਟੀ ਵੱਲੋਂ ਵੱਖਰੀ ਹਰਿਆਣਾ ਕਮੇਟੀ ਸਬੰਧੀ ਕੈਪਟਨ ਸਰਕਾਰ ਦੇ ਹਲਫ਼ਨਾਮੇ ਦੀ ਨਿੰਦਾ

ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ PPNJ1202202003ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ ਵਿਚ ਦਿੱਤੇ ਹਲਫ਼ਨਾਮੇ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਘਿਨੌਣੀ ਸਾਜ਼ਿਸ਼ ਕਰਾਰ ਦਿੱਤਾ ਹੈ।ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਵਰਤੀ ਗਈ ਗਲਤ ਸ਼ਬਦਾਵਲੀ ਦੀ ਵੀ ਨਿਖੇਧੀ ਕੀਤੀ ਗਈ।ਇਕੱਤਰਤਾ ਦੌਰਾਨ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਉਸ ਦੀ ਮਨਸ਼ਾ ਵਿਚ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਹਰ ਪੱਧਰ ’ਤੇ ਲੜਾਈ ਲੜੇਗੀ।
                ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਨੀਅਤ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਆਖਿਆ ਕਿ ਕਾਂਗਰਸ ਹਮੇਸ਼ਾ ਸਿੱਖਾਂ ਦੀ ਦੁਸ਼ਮਣ ਰਹੀ ਹੈ ਅਤੇ ਇਸ ਦੀ ਕਿਸੇ ਵੀ ਸਿੱਖ ਵਿਰੋਧੀ ਚਾਲ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਆਖਿਆ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਨ ਦਾ ਅਧਿਕਾਰ ਸੂਬਾ ਸਰਕਾਰਾਂ ਪਾਸ ਨਹੀਂ ਹੈ, ਜਦਕਿ ਪੰਜਾਬ ਦੀ ਮੌਜੂਦਾ ਸਰਕਾਰ ਜਾਣਬੁਝ ਕੇ ਮਾਮਲੇ ਵਿਚ ਦਖ਼ਲ ਦੇ ਰਹੀ ਹੈ।
                 ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਈ ਲੌਂਗੋਵਾਲ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਅਸੰਧ, ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਸ਼ੇਰ ਸਿੰਘ ਮੰਡਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਸੁਰਜੀਤ ਸਿੰਘ ਕੰਗ, ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ ਲਹਿਰਾ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਤੇ ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਦਰਸ਼ਨ ਸਿੰਘ ਪੀ.ਏ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …