Monday, December 23, 2024

ਕੇਂਦਰੀ ਸਿੱਖ ਅਜਾਇਬ ਘਰ ਵਿਚ ਲੱਗੇਗੀ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਤਸਵੀਰ

ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੀ Avtar-Singh-Makkarਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।ਲੌਂਗੋਵਾਲ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ 11 ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਹਨ।ਉਨ੍ਹਾਂ ਦੇ ਕਾਰਜਕਾਲ ਦੌਰਾਨ ਪ੍ਰਬੰਧਕੀ ਮਾਮਲਿਆਂ ਸਮੇਤ ਸਿੱਖ ਵਿਦਿਅਕ ਅਦਾਰਿਆਂ ਦੇ ਵਿਸਥਾਰ ਅਤੇ ਧਰਮ ਪ੍ਰਚਾਰ ਲਹਿਰ ਨੂੰ ਵੱਡਾ ਹੁਲਾਰਾ ਮਿਲਿਆ।ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਉਨ੍ਹਾਂ ਦੀ ਤਸਵੀਰ ਲਗਾਉਣ ਦਾ ਫੈਸਲਾ ਕੀਤਾ ਹੈ।ਇਸੇ ਦੌਰਾਨ ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣੇ ਸਬੰਧੀ ਸ਼ੋਕ ਮਤੇ ਵੀ ਪਾਸ ਕੀਤੇ ਗਏ ਅਤੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਦਿੱਤੀ ਗਈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …