ਸਮਰਾਲਾ, 12 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ‘ਤੇ ਭਾਜਪਾ ਨੇ ਆਪਣਾ ਗੁੱਸਾ ਪੂਰੇ
ਭਾਰਤ ਦੀ ਜਨਤਾ ‘ਤੇ ਕੱਢ ਕੇ ਦੱਸ ਦਿਤਾ ਹੈ ਕਿ ਦਿੱਲੀ ਦੀ ਹਾਰ ਮੋਦੀ ਦੀ ਭਾਜਪਾਈ ਸਰਕਾਰ ਨੂੰ ਹਜ਼ਮ ਨਹੀਂ ਹੋਈ।ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਦਿੱਲੀ ਵਿਧਾਨ ਸਭਾ ਦੇ ਨਤੀਜੇ ਆਉਣ ਸਾਰ ਹੀ ਕੇਂਦਰ ਸਰਕਾਰ ਨੇ ਸਬਸਿਡੀ ਵਾਲੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਰਾਤੋ ਰਾਤ 738 ਰੁਪਏ ਤੋਂ ਵਧਾ ਕੇ 882 ਰੁਪਏ ਕਰ ਦਿੱਤੀ ਹੈ।ਜਦੋਂ ਕਿ ਗੈਸ ਸਿਲੰਡਰ ਦੀ ਕੀਮਤ ਬਾਰੇ ਫੈਸਲਾ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਹੁੰਦਾ ਹੈ ਅਤੇ ਸਾਰਾ ਮਹੀਨਾ ਉਹੀ ਰੇਟ ਰਹਿੰਦਾ ਹੈ।ਜਦੋਂ ਇਸ ਸਬੰਧੀ ਗੈਸ ਏਜੰਸੀ ਦੇ ਮੈਨੇਜਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਤਾਂ ਇਹ ਰੇਟ ਤੁਰੰਤ ਲਾਗੂ ਲਈ ਹੁਕਮ ਹੋਏ ਹਨ।ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਮਹੀਨੇ ਦੇ ਵਿਚਕਾਰ ਹੀ ਵਧਾ ਕਿ ਇਹ ਸਿੱਧ ਕਰ ਦਿੱਤਾ ਹੈ ਕਿ ਉਨ੍ਹਾਂ ਤੋਂ ਦਿੱਲੀ ਦੀ ਹਾਰ ਬਰਦਾਸ਼ਤ ਨਹੀਂ ਹੋਈ, ਆਪਣੀ ਹਾਰ ਦਾ ਬਦਲਾ ਲੈਣ ਲਈ ਆਮ ਲੋਕਾਂ ਤੇ ਕਰੋੜਾਂ ਰੁਪਏ ਦਾ ਬੋਝ ਪਾ ਦਿੱਤਾ।
ਹੁਣ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਭਾਜਪਾ ਭਾਰਤ ਅੰਦਰ ਕਿਹੋ ਜਿਹਾ ਮਹੌਲ ਪੈਦਾ ਕਰਨਾ ਚਾਹੁੰਦੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤੇ ਅਥਾਹ ਵਾਧੇ ਦਾ ਵਿਰੋਧ ਪ੍ਰਗਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਅਜੇ ਵੀ ਰਵਾਇਤੀ ਪਾਰਟੀ ਦਾ ਖਹਿੜਾ ਨਾ ਛੱਡਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਪਾਰਟੀਆਂ ਆਕਸੀਜਨ ਲੈਣ ‘ਤੇ ਵੀ ਟੈਕਸ ਲਾ ਦੇਣਗੇ।ਆਮ ਲੋਕਾਂ ਨੂੰ ਸਾਹ ਵੀ ਇਨ੍ਹਾਂ ਤੋਂ ਮੁੱਲ ਲੈ ਕੇ ਲੈਣਾ ਪਵੇਗਾ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media