Monday, August 24, 2026

‘ਕਿਸਾਨ ਕਰੈਡਿਟ ਕਾਰਡ’ ਸਕੀਮ ਤਹਿਤ ਮਾਨਸਾ ਵਿਖੇ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਜਾਰੀ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀਆਂ ਨੂੰ ਮਿਲਣਗੇ ਕਰੈਡਿਟ ਕਾਰਡ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ 8 ਫਰਵਰੀ ਤੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ Shivdular Singh DCਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ।ਇਸ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭ ਪ੍ਰਾਪਤ ਕਰਨ ਵਾਲੇ ਹਰ ਕਿਸਾਨ ਨੂੰ ਕਿਸਾਨ ਕਰੈਡਿਟ ਕਾਰਡ ਦਿੱਤਾ ਜਾਵੇਗਾ।
            ਡੀ.ਸੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਭਪਾਤਰੀ ਕਿਸਾਨ ਆਪਣੀ ਜ਼ਮੀਨ ਦੀ ਫਰਦ ਦੀ ਕਾਪੀ ਦੇ ਨਾਲ ਬੈਂਕ ਵਲੋਂ ਦਿੱਤਾ ਇਕ ਫਾਰਮ ਬੈਂਕ ਸ਼ਾਖਾ ਨੂੰ ਜਮ੍ਹਾਂ ਕਰਵਾ ਕੇ ਸਸਤੀਆਂ ਦਰਾਂ ‘ਤੇ ਖੇਤੀ ਕਰਜ਼ਿਆਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀ ਕਿਸਾਨ, ਕਰੈਡਿਟ ਕਾਰਡ ਦੀ ਸੀਮਾ ਵਧਾਉਣ ਲਈ ਜਾਂ ਨਵਾਂ ਕਿਸਾਨ ਕਰੈਡਿਟ ਕਾਰਡ ਬਣਵਾਉਣ ਲਈ ਬੈਂਕ ਸ਼ਾਖਾ ਨਾਲ ਸੰਪਰਕ ਕਰ ਸਕਦੇ ਹਨ। ਜੋ ਕਿਸਾਨ ਪਹਿਲਾਂ ਹੀ ਖੇਤੀਬਾੜੀ ਲਈ ਕਰੈਡਿਟ ਕਾਰਡ ਲੈ ਚੁੱਕੇ ਹਨ ਅਤੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਦਾ ਕਿੱਤਾ ਕਰ ਰਹੇ ਹਨ ਉਹ ਇਸ ਧੰਦੇ ਲਈ ਕਰੈਡਿਟ ਕਾਰਡ ਲਈ ਬਿਨੈ ਕਰ ਸਕਦੇ ਹਨ।
               ਲੀਡ ਬੈਂਕ ਮੈਨੇਜਰ ਪ੍ਰਿਤਪਾਲ ਸਿੰਘ ਮਰਵਾਹਾ ਅਤੇ ਜ਼ਿਲ੍ਹਾ ਵਿਕਾਸ ਮੈਨੇਜਰ ਨਾਬਾਰਡ ਦੇ ਜਸਕੀਰਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਦੁਆਰਾ ਇਨ੍ਹਾਂ ਲਾਭਪਾਤਰੀ ਕਿਸਾਨਾਂ ਲਈ ਐਪਲੀਕੇਸ਼ਨ ਵੈਬਸਾਈਟ ਅਤੇ www.agricoop.gov.in qy www.pmkisan.gov.in <http://www.pmkisan.gov.in> `ਤੇ ਵੀ ਉਪਲੱਬਧ ਹੈ ਅਤੇ ਇਸ ਤੋਂ ਇਲਾਵਾ ਇਹ ਸੇਵਾ ਜਨ ਸੇਵਾ ਕੇਂਦਰ ਵਿਖੇ ਵੀ ਉਪਲਬਧ ਹੋਵੇਗੀ।ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਇਸ ਯੋਜਨਾ ਦਾ ਲਾਭ ਲੈਣਾ ਚਾਹੀਦਾ ਹੈ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …