Monday, June 15, 2026

ਇਕ ਹੋਰ ਲਾਡਲੀ ਆਉਣ ਨਾਲ ਪੰਘੂੜੇ ‘ਚ ਆਏ ਬੱਚਿਆਂ ਦੀ ਕੁੱਲ ਗਿਣਤੀ 176 ਹੋਈ

ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ PPNJ1302202005ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 176 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।10 ਜਨਵਰੀ ਨੂੰ ਕਰੀਬ ਸ਼ਾਮ 4 ਵਜੇ ਗੁਰਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਨੂਰਪੁਰ ਨੂੰ ਖੇਤਾਂ ਵਿਚੋਂ ਇਕ ਨਵ ਜੰਮੀ ਬੱਚੀ ਮਿਲੀ ਸੀ।ਜਿਸ ਨੂੰ ਲੋਪੋਕੇ ਥਾਣੇ ਵਿੱਚ ਲਿਆਂਦੀ ਗਈ ਸੀ ਅਤੇ ਇਲਾਕਾ ਮੈਜਿਸਟਰੇਟ ਵਲੋਂ ਬੱਚੀ ਨੂੰ 108 ਨੰਬਰ ਗੱਡੀ ਰਾਹੀਂ ਬੇਬੇ ਨਾਨਕੀ ਵਾਰਡ ਸ੍ਰੀ ਗੁਰੂ ਨਾਲਕ ਦੇਵ ਹਸਪਤਾਲ ਵਿਖੇ ਭੇਜਿਆ ਗਿਆ ਸੀ। ਜਿਥੋਂ ਅੱਜ ਪੁਲਿਸ ਰਾਹੀਂ ਬੱਚੀ ਪੰਘੂੜੇ ਵਿਖੇ ਪ੍ਰਾਪਤ ਹੋਈ ਹੈ।ਇਸ ਵੇਲੇ ਇਹ ਬੱਚੀ ਬਿਲਕੁਲ ਤੰਦਰੁਸਤ ਹੈ।
        ਅੰਕੁਰਜੀਤ ਸਿੰਘ ਆਈ.ਏ.ਐਸ ਨੇ ਇਸ ਬੱਚੀ ਨੂੰ ਪੰਘੂੜੇ ਵਿੱਚ ਪ੍ਰ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।ਉਨ੍ਹਾਂ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 176 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿੱਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ।
             ਹੁਣ ਤੱਕ ਪੰਘੂੜਾ ਸਕੀਮ ਤਹਿਤ ਇਨ੍ਹਾਂ ਬੱਚਿਆਂ ਦੇ ਆਉਣ ਨਾਲ ਬੱਚਿਆਂ ਦੀ ਗਿਣਤੀ 176 ਹੋ ਗਈ ਹੈ, ਜਿਨ੍ਹਾਂ ਵਿਚ 148 ਲੜਕੀਆਂ ਅਤੇ 28 ਲੜਕੇ ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ www.care.nic.in ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਇਸ ਮੌਕੇ ਕਾਰਜਕਾਰੀ ਸਕੱਤਰ ਰੈਡ ਕਰਾਸ ਰਣਧੀਰ ਸਿੰਘ ਅਤੇ ਸ਼ਿਸ਼ੂਪਾਲ ਵੀ ਹਾਜ਼ਰ ਸਨ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …