ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ
ਕ੍ਰਿਕਟ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਦੀਆਂ ਲੜਕਿਆਂ ਦੀਆਂ 11 ਅਤੇ ਲੜਕੀਆਂ ਦੀਆਂ 10 ਟੀਮਾਂ ਨੇ ਭਾਗ ਲਿਆ।
ਕੈਂਪਸ ਸਪੋਰਟਸ ਦੇ ਇੰਚਾਰਜ, ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ ਵਰਗ ਵਿਚ ਕੰਪਿਊਟਰ ਇੰਜੀ. ਐਂਡ ਟੈਕਨਾਲੋਜੀ ਪਹਿਲੇ ਸਥਾਨ `ਤੇ ਰਿਹਾ। ਸਿਵਲ ਇੰਜੀਨਿਅਰਿੰਗ ਦੂਜੇ ਅਤੇ ਕਾਨੂੰਨ ਵਿਭਾਗ ਤੀਜੇ ਸਥਾਨ `ਤੇ ਰਿਹਾ। ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿਚ ਆਰਕੀਟੈਕਚਰ ਵਿਭਾਗ ਪਹਿਲੇ ਸਥਾਨ `ਤੇ ਰਿਹਾ ਜਦੋਂਕਿ ਕੰਪਿਊਟਰ ਇੰਜੀ. ਐਂਡ ਟੈਕਨਾਲੋਜੀ ਦੂਜੇ ਅਤੇ ਕਾਨੂੰਨ ਵਿਭਾਗ ਤੀਜ ਸਥਾਨ `ਤੇ ਰਹੇ। ਇਸ ਮੌਕੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਦੇ ਲਈ ਉਚੇਚੇ ਤੋਰ `ਤੇ ਪੁੱਜੇ ਸੀਨੀਅਰ ਮੈਡੀਕਲ ਅਫਸਰ ਅਤੇ ਆਫੀਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪਵਨ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆ ਦੇ ਖੇਤਰ ਵਿਚ ਉੱਚੀਆਂ ਬੁਲੰਦੀਆਂ `ਤੇ ਪਹੁੰਚਣ ਲਈ ਨਰੋਏ ਅਤੇ ਸਿਹਤਮੰਦ ਸਰੀਰ ਦਾ ਹੋਣਾ ਬਹੁਤ ਜ਼ਰੂਰੀ ਹੈ। ਖੇਡਾਂ ਸਾਡੇ ਸਰੀਰ ਨੂੰ ਮਜਬੂਤ ਬਣਾ ਸਕਦੀਆਂ ਹਨ। ਉਨ੍ਹਾਂ ਨੇ ਪੜ੍ਹਾਈ ਦੇ ਨਾਲ ਨਾਲ ਕਿਸੇ ਨ ਕਿਸੇ ਖੇਡ ਦੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜੋ ਵਿਦਿਆਰਥੀ ਸਿਰਫ ਪੜ੍ਹਾਈ `ਤੇ ਹੀ ਜੋਰ ਦਿੰਦੇ ਹਨ ਉਨ੍ਹਾਂ ਨੂੰ ਸਰੀਰਿਕ ਅਤੇ ਮਾਨਸਿਕ ਤੌਰ `ਤੇ ਭਵਿੱਖ ਵਿਚ ਕਈ ਸਮੱਸਿਆਵਾਂ ਕਰਨਾ ਪੈ ਸਕਦਾ ਹੈ।ਉਨ੍ਹਾਂ ਦੱਸਿਆ ਕਿ ਜੋ ਵਿਦਿਆਰਥੀ ਜੀਵਨ ਵਿਚ ਖੇਡਾਂ ਪ੍ਰਤੀ ਆਪਣੀ ਦਿਲਚਸਪੀ ਵਧਾ ਸਕਦੇ ਹਨ, ਵਿਦਿਆਰਥੀ ਜੀਵਨ ਤੋਂ ਬਾਅਦ ਸੰਭਾਵਨਾ ਘਟ ਜਾਂਦੀ ਹੈ।ਡਾ. ਪਵਨ ਸ਼ਰਮਾ ਸੀਨੀਅਰ ਮੈਡੀਕਲ ਅਫਸਰ ਤੋਂ ਇਲਾਵਾ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਤੋਂ ਡਾ. ਅਸ਼ਵਨੀ ਲੁਥਰਾ ਅਤੇ ਕੰਪਿਊਟਰ ਸੈਂਟਰ ਦੇ ਇੰਚਾਰਜ ਤੀਰਥ ਸਿੰਘ ਨੇ ਇਸ ਮੌਕੇ ਜੇਤੂਆਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ।
ਤੀਰਥ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਵਿਚ ਅਹਿਮ ਸਥਾਨ ਰੱਖਦੀਆਂ ਹਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾਂ ਦੀ ਜ਼ਿੰਦਗੀ ਵਿਚ ਖੇਡ ਮੈਦਾਨ ਵਿਚ ਆਉਣ ਦੀ ਆਦਤ ਨੂੰ ਵਿਕਸਤ ਕਰਨ `ਤੇ ਜ਼ੋਰ ਦਿੰਦਿਆਂ ਕਿਹਾ ਕਿ ਜਿੰਨਾ ਚਿਰ ਤਕ ਤੁਸੀਂ ਖੇਡ ਦੇ ਮੈਦਾਨ ਵਿਚ ਨਹੀਂ ਆਓਗੇ ਓਨਾ ਚਿਰ ਤਕ ਤੁਹਾਨੂੰ ਕਿਸੇ ਵੀ ਖੇਡ ਦੇ ਨਾਲ ਲਗਾਅ ਪੈਦਾ ਨਹੀਂ ਹੋਵੇਗਾ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media