ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਇਸ ਵਿਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ।ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ।ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ ਦਿੱਖ ਵਿਚ ਹਰਿਆ-ਭਰਿਆ ਬਣਾਉਣ ਲਈ ਕੁਝ ਮਹੀਨੇ ਪਹਿਲਾਂ ਕੰਮ ਸ਼ੁਰੂ ਕੀਤਾ ਗਿਆ ਸੀ।ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਕਰਵਾ ਰਹੇ ਹਨ।ਬਾਗਬਾਨੀ ਮਾਹਿਰਾਂ ਦੀਆਂ ਸੇਵਾਵਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਲਈਆਂ ਜਾ ਰਹੀਆਂ ਹਨ।ਬਾਗ ਵਿੱਚ ਗੁਲਾਬ ਦੇ 2 ਹਜ਼ਾਰ ਤੋਂ ਵੱਧ ਬੂਟੇ ਬੂਟੇ ਲਗਾਏ ਗਏ, ਜਿਸ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ, ਵਾਤਾਵਰਨ ਪ੍ਰੇਮੀ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਅਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਕੀਤੀ ਗਈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਚੁਣੌਤੀ ਅੱਜ ਦੀ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਬਾਗ ਇਕ ਪ੍ਰੇਰਣਾ ਸਰੋਤ ਵਜੋਂ ਸਾਹਮਣੇ ਆਵੇਗਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬਾਗ ਅੰਦਰ ਵੱਡੇ, ਦਰਮਿਆਨੇ ਅਤੇ ਛੋਟੇ ਦਰੱਖ਼ਤਾਂ ਦੇ ਨਾਲ-ਨਾਲ 400 ਕਿਸਮ ਦੇ ਗੁਲਾਬ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਬੂਟਿਆਂ ਸਮੇਤ ਗੁਲਾਬ ਦੇ ਬੂਟੇ ਬੰਗਲੋਰ, ਦੇਹਰਾਦੂਨ, ਮਲੇਰਕੋਟਲਾ ਆਦਿ ਤੋਂ ਮੰਗਵਾਏ ਗਏ ਹਨ। ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਚੰਦਨ ਦੇ ਬੂਟੇ ਮੁਹੱਈਆ ਕਰਵਾਏ ਹਨ।ਡਾ. ਜਸਵਿੰਦਰ ਸਿੰਘ ਬਿਲਗਾ ਵੱਲੋਂ ਰਾਏ ਅਤੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਗੁਲਾਬ ਦੇ ਬੂਟਿਆਂ ਵਿਚ ਲਾਲ, ਗੁਲਾਬੀ ਜਾਮਨੀ, ਚਿੱਟਾ, ਸੰਤਰੀ, ਪੀਲਾ, 2 ਰੰਗਾਂ, ਹਰਾ, ਕਾਲਾ ਆਦਿ ਵੱਖ-ਵੱਖ ਰੰਗਾਂ ਦੀਆਂ ਕਿਸਮਾਂ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਸ ਦੀ ਦਿੱਖ ਵਿਲੱਖਣ ਹੋਵੇਗੀ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਭੁਪਿੰਦਰ ਸਿੰਘ ਅਸੰਧ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਗੁਰਮੀਤ ਸਿੰਘ ਬੂਹ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸੁਖਮਿੰਦਰ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਸਕੱਤਰ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਸਵਿੰਦਰਪਾਲ ਸਿੰਘ, ਇੰਦਰਪਾਲ ਸਿੰਘ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …