ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ
ਨਿਰਦੇਸ਼ਾਂ ਤਹਿਤ ਟ੍ਰੈਫ਼ਿਕ ਐਜ਼ੂਕੇਸ਼ਨ ਅਤੇ ਸਾਂਝ ਕੇਂਦਰ ਵਲੋਂ ਆਮ ਜਨਤਾ ਨੂੰ ਪ੍ਰਦਾਨ ਕੀਤੀ ਜਾ ਰਹੀਆਂ ਸੇਵਾਵਾਂ ਸਬੰਧੀ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਇੰਸਪੈਕਟਰ ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ ਕੀਮਤਾਂ, ਵਾਤਾਵਰਣ, ਨਸ਼ਿਆਂ ਤੋਂ ਬਚਣ ਅਤੇ ਟਰੈਫਿਕ ਨਿਯਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਂਝ ਕੇਂਦਰ ਅੰਮ੍ਰਿਤਸਰ ਵਿੱਚ ਮਿਲਣ ਵਾਲੀਆਂ ਸੇਵਾਵਾਂ ਅਤੇ ਸਹੂਲਤਾਂ ਬਾਰੇ ਜਾਣੂੰ ਕਰਵਾਇਆ।ਉਨ੍ਹਾਂ ਨੇ ਔਰਤਾਂ ਦੀ ਸੁਰਖਿਆ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਸ਼ਕਤੀ’ ਐਪ ਬਾਰੇ ਜਾਣਕਾਰੀ ਦਿੱਤੀ। ਇੰਸਪੈਕਟਰ ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ ਅਤੇ ਟਰੈਫਿਕ ਦੇ ਨਿਯਮਾਂ ਪ੍ਰਤੀ ਦਸਦਿਆਂ ਓਵਰ ਸਪੀਡ, ਗਲਤ ਡਰਾਈਵਿੰਗ, ਟ੍ਰਿਪਲ ਰਾਈਡਿੰਗ, ਡ੍ਰਿੰਕ ਐਂਡ ਡਰਾਈਵ ਨਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਗੱਡੀ ਦੇ ਕਾਗਜ਼ਾਤ ਅਤੇ ਫਸਟ ਏਡ ਕਿਟ ਆਪਣੇ ਕੋਲ ਰੱਖਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋ ਕਰਨ ਦੀ ਅਪੀਲ ਵੀ ਕੀਤੀ। ਅੰਤ ’ਚ ਡਾ. ਗੁਨੀਸ਼ਾ ਸਲੂਜਾ (ਅਸਿਸਟੈਂਟ ਪ੍ਰੋਫੈਸਰ ਅਤੇ ਡੀਨ) ਵਲੋਂ ਇੰਸਪੈਕਟਰ ਪਰਮਜੀਤ ਸਿੰਘ ਅਤੇ ਇੰਸ: ਪ੍ਰਸ਼ੋਤਮ ਸਿੰਘ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਕਾਲਜ ਦੇ ਬਾਕੀ ਸਟਾਫ ਮੈਂਬਰ ਪ੍ਰੋ. ਰਾਸ਼ੀਮਾ ਚੰਗੋਤਰਾ, ਪ੍ਰੋ. ਮੋਹਿਤ ਸੈਨੀ, ਪ੍ਰੋ. ਖਿੰਤਨਪ੍ਰੀਤ ਕੌਰ, ਪ੍ਰੋ. ਸਾਨੀਆ ਤਲਵਾਰ, ਪ੍ਰੋ. ਗੁਰਪ੍ਰੀਤ ਕੌਰ, ਰਣਜੀਤ ਸਿੰਘ, ਸੁਖਜੀਤ ਸਿੰਘ ਰਾਹੁਲ ਸ਼ਰਮਾ ਅਤੇ ਸੁਖਦੀਪ ਸਿੰਘ ਆਦਿ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media