ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਪੰਜਾਬੀ ਬੋਲੀ ਅਤੇ ਸਭਿਆਚਾਰ ਉਤਸਵ ਦੇ
ਅੰਤਰਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ : ਵਰਤਮਾਨ ਚੁਨੌਤੀਆਂ ਅਤੇ ਸੰਭਾਵਨਾਵਾਂ ਵਿਸ਼ੇ ਉੱਪਰ ਇਕ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਅਤੇ ਸਨਮਾਨ ਸਮਾਰੋਹ ਦਾ 17 ਫਰਵਰੀ 2020 (ਸੋਮਵਾਰ) ਆਯੋਜਨ ਕੀਤਾ ਜਾ ਰਿਹਾ ਹੈ।
ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਦਰਿਆ ਵਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਮਾਣਯੋਗ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਜੀ ਦੀ ਅਗਵਾਈ ਅਧੀਨ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਉਚੇਰੀ ਸਿੱਖਿਆ ਵਿਭਾਗ, ਪੰਜਾਬ ਸਰਕਾਰ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਨਗੇ।ਸਮਾਗਮ ਦੇ ਮੁੱਖ ਮਹਿਮਾਨ ਡਾ. ਐਸ.ਪੀ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਹੋਣਗੇ ਅਤੇ ਡਾ. ਜਸਵਿੰਦਰ ਸਿੰਘ ਸਾਬਕਾ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੁੰਜੀਵਤ ਭਾਸ਼ਣ ਦੇਣਗੇ ਉਦਘਾਟਨੀ ਸੈਸ਼ਨ ਵਿੱਚ ਡਾ. ਮਨਮੋਹਨ ਐਡੀਸ਼ਨਲ ਡਾਇਰੈਕਟਰ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ।ਕਾਨਫ਼ਰੰਸ ਦੇ ਵੱਖ-ਵੱਖ ਅਕਾਦਮਿਕ ਸੈਸ਼ਨਾਂ ਵਿੱਚ ਦੇਸ਼ ਅਤੇ ਵਿਦੇਸ਼ ਤੋਂ ਪਹੁੰਚ ਰਹੇ ਵੱਖ-ਵੱਖ ਵਿਦਵਾਨ ਅਤੇ ਸਾਹਿਤਕਾਰ ਆਪਣੇ ਵਿਚਾਰ ਪੇਸ਼ ਕਰਨਗੇ।
ਇਸ ਮੌਕੇ ਪੰਜਾਬੀ ਸਾਹਿਤ ਜਗਤ ਦੀਆਂ ਗਿਆਰਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media