ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ,
ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 10 ਅਪ੍ਰੈਲ 2020 ਤੱਕ ਲਾਗੂ ਰਹੇਗਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media