ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਯੂਵਾ ਮਾਮਲੇ ਤੇ ਖੇਡ ਮੰਤਰਾਲਾ ਅਤੇ ਨਹਿਰੂ ਯੂਵਾ ਕੇਂਦਰ ਅੰਮਿ੍ਰਤਸਰ ਵਲੋਂ
12ਵੇਂ ਆਦੀਵਾਸੀ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਪੰਜਵੇ ਦਿਨ ਦੀ ਸ਼ੁਰੂਆਤ ਖਾਲਸਾ ਕਾਲਜ ਆਫ਼ ਇੰਜੀਨਿਅਰਿੰਗ ਅਤੇ ਟੈਕਨਾਲਜੀ ਰਣਜੀਤ ਐਵੀਨਿਊ ਵਿੇਖੇ ਵੱਖ -ਵੱਖ ਰਾਜਾਂ ਦੇ ਬੱਚਿਆਂ ਦੇ ਵੱਖ ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਸੱਭਿਆਚਾਰਕ ਅਤੇ ਭਾਸ਼ਣ ਮੁਕਾਬਲੇ ਮੁੱਖ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਵਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ ਅਤੇ ਆਪਣੇ ਆਪਣੇ ਰਾਜਾਂ ਦੇ ਸੱਭਿਆਚਾਰ ਨੂੰ ਪ੍ਰਦਰਸ਼ਿਤ ਕੀਤਾ ਗਿਆ।
ਅੱਜ ਦੇ ਪ੍ਰੋਗਰਾਮ ਵਿੱਚ ਅੰਕੂਰਜੀਤ ਸਿੰਘ ਆਈ.ਏ.ਐਸ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਅਤੇ ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ।ਉਨ੍ਹਾਂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਬੱਚਿਆਂ ਨੂੰ ਦੂਜੇ ਰਾਜਾਂ ਦੀ ਸੰਸਕ੍ਰਿਤੀ ਦਾ ਪਤਾ ਚਲਦਾ ਹੈ ਅਤੇ ਉਹ ਇਕ ਦੂਜੇ ਦੇ ਨੇੜੇ ਆਉਂਦੇ ਹਨ ਜਿਸ ਨਾਲ ਰਾਸ਼ਟਰੀ ਏਕਤਾ ਮਜ਼ਬੂਤ ਹੁੰਦੀ ਹੈ।ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ।ਇਸ ਤਰ੍ਹਾਂ ਬੱਚਿਆਂ ਵਿੱਚ ਯੂਥ ਲੀਡਰਸ਼ਿਪ ਦੇ ਗੁਣ ਪੈਦਾ ਹੁੰਦੇ ਹਨ।
ਇਸ ਮੌਕੇ ਏ.ਡੀ.ਸੀ.ਪੀ ਸਰਤਾਜ ਸਿੰਘ ਚਾਹਲ, ਜਿਲ੍ਹਾ ਯੂਥ ਅਫ਼ਸਰ ਮੈਡਮ ਅਕਾਂਸ਼ਾ, ਰਾਹੁਲ ਕੁਮਾਰ, ਰਿਤੀਕਾ ਸ਼ਰਮਾ, ਮਨੋਜ ਕੁਮਾਰ, ਸ੍ਰੀਮਤੀ ਭਾਰਤੀ ਸ਼ਰਮਾ ਵੀ ਹਾਜ਼ਰ ਸਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media