ਧੂਰੀ, 13 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਜ਼ਿਲ੍ਹਾ ਸੰਗਰੂਰ ਵੱਲੋਂ ਹਲਕਾ ਵਿਧਾਇਕ
ਦਲਵੀਰ ਸਿੰਘ ਗੋਲਡੀ ਖਗੂੜਾ ਨੂੰ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਲਈ ਇੱਕ ਮੰਗ ਪੱਤਰ ਸੌਂਪਿਆ ਗਿਆ।ਜਿਸ ਵਿੱਚ ਆਗੂਆਂ ਨੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਤੁਰੰਤ ਦੇਣ, ਕੱਚੇ ਕਰਮਚਾਰੀਆਂ ਨੂੰ ਵੈਲਫੇਅਰ ਮੁਲਾਜ਼ਮ ਐਕਟ 2016 ਤਹਿਤ ਪੱਕਾ ਕਰਨ, ਡੀ.ਏ ਦੀਆਂ ਚਾਰ ਕਿਸ਼ਤਾਂ ਤੁਰੰਤ ਦੇਣ, ਡੀ.ਏ ਦਾ 118 ਮਹੀਨਿਆਂ ਦਾ ਬਕਾਇਆ ਦੇਣ, ਮੁਲਾਜ਼ਮਾਂ ‘ਤੇ ਲਗਾਏ 200 ਰੁਪਏ ਵਿਕਾਸ ਟੈਕਸ ਖਤਮ ਕਰਨ, ਆਂਗਣਵਾੜੀ ਵਰਕਰਾਂ ਤੇ ਮਿਡ ਡੇ ਮੀਲ ਵਰਕਰਾਂ ਨੂੰ ਘੱਟੋ-ਘੱਟ 18 ਹਜ਼ਾਰ ਤਨਖਾਹ ਦੇਣ ਵਰਗੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ।ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨਾ ਮੰਨੀਆਂ ਗਈਆਂ ਤਾਂ 2 ਫਰਵਰੀ ਨੂੰ ਮੁਹਾਲੀ ਵਿਖੇ ਰਾਜ ਪੱਧਰ ਦੀ ਰੈਲੀ ਕਰਕੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ।
ਇਸ ਮੌਕੇ ਰਣਜੀਤ ਸਿੰਘ ਰਾਣਵਾਂ, ਮੇਲਾ ਸਿੰਘ ਪੁੰਨਾਵਾਲ, ਹੰਸ ਰਾਜ ਦੀਦਾਰਗੜ੍ਹ, ਗੁਰਮੀਤ ਸਿੰਘ, ਇੰਦਰ ਸਿੰਘ, ਗੁਰਤੇਜ ਸ਼ਰਮਾ, ਗੁਰਜੀਤ ਸਿੰਘ, ਚਰਨਜੀਤ ਸਿੰਘ, ਨਾਜਰ ਸਿੰਘ, ਪ੍ਰੇਮ ਕੁਮਾਰ, ਨਿਰਮਲ ਸਿੰਘ, ਮਨੋਹਰ ਲਾਲ, ਬਹਾਦਰ ਪਾਲ ਅਤੇ ਜੰਟਾ ਸਿੰਘ ਆਦਿ ਸ਼ਾਮਲ ਹੋਏ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media