ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਪੰਥ ਦੇ ਪ੍ਰਬੁੱਧ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਯਾਦ ਵਿਚ ਉਨ੍ਹਾਂ ਦੇ ਜੱਦੀ ਪਿੰਡ ਮਾਣਕ
ਢੇਰੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਥਾਪਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ 16 ਫ਼ਰਵਰੀ ਨੂੰ ਹੋਵੇਗਾ।ਇਸ ਸਮੇਂ ਗੁਰਮਤਿ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਵਰਗੀ ਡਾ. ਰਘਬੀਰ ਸਿੰਘ ਬੈਂਸ ਨੇ ਵਰਤਮਾਨ ਸਮੇਂ ਦੀਆਂ ਤਕਨੀਕਾਂ ਦੀ ਵਰਤੋਂ ਨਾਲ ਸਿੱਖੀ ਪ੍ਰਚਾਰ ਲਈ ਅਹਿਮ ਯੋਗਦਾਨ ਪਾਇਆ।ਉਨ੍ਹਾਂ ਨੇ ਜਿਥੇ ‘ਇਨਸਾਈਕਲੋਪੀਡੀਆ ਆਫ਼ ਸਿੱਖਇਜ਼ਮ’ ਮਲਟੀਮੀਡੀਆ ਤਕਨੀਕ ਨਾਲ ਤਿਆਰ ਕੀਤਾ, ਉਥੇ ਹੀ ਖਡੂਰ ਸਾਹਿਬ ਵਿਖੇ ਮਲਟੀਮੀਡਆ ਸਿੱਖ ਮਿਊਜੀਅਮ ਵੀ ਡਾ. ਬੈਂਸ ਦੀ ਹੀ ਦੇਣ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਕਾਰਜ ਲਈ 1 ਲੱਖ ਰੁਪਏ ਦੀਆਂ ਪੁਸਤਕਾਂ ਦਿੱਤੀਆਂ ਗਈਆਂ ਹਨ ਅਤੇ ਸ਼੍ਰੋਮਣੀ ਕਮੇਟੀ ਦੀਆਂ ਪ੍ਰਕਾਸ਼ਨਾਵਾਂ ਵੀ ਭੇਜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 16 ਫ਼ਰਵਰੀ ਨੂੰ ਲਾਇਬ੍ਰੇਰੀ ਦੇ ਉਦਘਾਟਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਵਾਤਾਵਰਨ ਪ੍ਰੇਮੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ, ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਪੁੱਜਣਗੀਆਂ।ਉਨ੍ਹਾਂ ਦੱਸਿਆ ਕਿ ਡਾ. ਰਘਬੀਰ ਸਿੰਘ ਬੈਂਸ ਦੀ ਸਿੱਖ ਪੰਥ ਨੂੰ ਵੱਡੀ ਦੇਣ ਹੈ ਅਤੇ ਉਨ੍ਹਾਂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਵੀ ਲਗਾਈ ਜਾ ਚੁੱਕੀ ਹੈ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media