ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪਦਮ ਸ਼੍ਰੀ ਐਵਾਰਡੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੀਆਂ ਦੇ
ਨਿਰਦੇਸ਼ਾਂ ਅਤੇ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ‘ਚ `ਮਾਂ` ਨੂੰ ਸਮਰਪਿਤ ਸਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ।ਪਹਿਲੀ ਜਮਾਤ ਦੇ 490 ਵਿਦਿਆਰਥੀਆਂ ਨੇ ਸਮਾਗਮ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਬੜੇ ਵਧੀਆ ਢੰਗ ਨਾਲ ਮਾਂ ਦੇ ਵੱਖ-ਵੱਖ ਰੂਪ ਜਨਮਦਾਤੀ, ਹਿੰਦੀ ਮਾਂ, ਗੁਰੂ ਮਾਂ, ਧਰਤੀ ਮਾਂ, ਗਊ ਮਾਂ, ਭਾਰਤ ਮਾਂ ਅਤੇ ਦੁਰਗਾ ਮਾਂ ਨੂੰ ਨਾਟਕ, ਗੀਤ ਅਤੇ ਨਾਚ ਰਾਹੀਂ ਪੇਸ਼ ਕੀਤਾ ਤੇ ਉਨ੍ਹਾਂ ਇਸ ਰਾਹੀਂ ਇਹ ਸੰਦੇਸ਼ ਦਿੱਤਾ ਕਿ ਮਾਂ ਦਾ ਕੋਈ ਵੀ ਰੂਪ ਹੋਵੇ, ਉਹ ਹਮੇਸ਼ਾਂ ਆਪਣੇ ਬੱਚਿਆਂ ਦਾ ਭਲਾ ਕਰਦੀ ਹੈ ਅਤੇ ਹਰ ਮੁਸ਼ਕਲ ਦਾ ਸਾਹਮਣਾ ਕਰਦੀ ਹੈ।ਬੱਚਿਆਂ ਨੇ ਸਭ ਨੂੰ “ਬੇਟੀ ਬਚਾਓ ਤੇ ਬੇਟੀ ਪੜ੍ਹਾਓ“ ਦਾ ਸੰਦੇਸ਼ ਦਿੱਤਾ ਅਤੇ ਧਰਤੀ ਮਾਂ ਨੂੰ ਹਰਾ-ਭਰਾ ਬਣਾਉਣ, ਰਾਸ਼ਟਰੀ ਭਾਸ਼ਾ ਹਿੰਦੀ ਨੂੰ ਅਪਣਾਉਣ, ਗਊ ਮਾਤਾ ਦੀ ਮਹੱਤਤਾ ਨੂੰ ਦੱਸਦੇ ਹੋਏ ਉਸ ਦੀ ਸੇਵਾ ਕਰਨ ਅਤੇ ਦੇਸ਼ ਦੀ ਸ਼ਾਨ ਵਧਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ।
ਪ੍ਰੋਗਰਾਮ ਨੂੰ ਸਵੇਰ ਅਤੇ ਸ਼ਾਮ ਦੇ ਦੋ ਭਾਗਾਂ ਵਿੱਚ ਵੰਡਿਆ ਗਿਆ। ਸਵੇਰ ਦੇ ਸਮਾਗਮ ‘ਚ ਮੁੱਖ ਮਹਿਮਾਨ ਨਿਗਮ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਅਤੇ ਸ਼ਾਮ ਸਮੇਂ ਮੁੱਖ ਮਹਿਮਾਨ ਡਾ. ਧਰਮਵੀਰ ਸਿੰਘ ਪਿ੍ਰੰਸੀਪਲ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਜੀ.ਟੀ ਰੋਡ ਸਨ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਸਕੂਲ ਦੇ ਮੈਨੇਜਰ ਤੇ ਪਿ੍ਰੰਸੀਪਲ ਡੀ.ਏ.ਵੀ ਕਾਲਜ ਡਾ. ਰਾਜੇਸ਼ ਕੁਮਾਰ ਤੇ ਹੋਰ ਵੀ ਕਈ ਸਕੂਲਾਂ ਦੇ ਪਿ੍ਰੰਸੀਪਲ ਹਾਜ਼ਰ ਸਨ।ਪ੍ਰੋਗਰਾਮ ਦੇ ਨਿਰਦੇਸ਼ਕ ਅਤੇ ਸਹਿ-ਪਾਠਕ੍ਰਮ ਸਰਗਰਮੀਆਂ ਦੇ ਇੰਚਾਰਜ ਮੈਡਮ ਸ਼ਮਾ ਸ਼ਰਮਾ ਅਤੇ ਡੀ.ਏ.ਵੀ ਕੈਂਟ ਬ੍ਰਾਂਚ ਇੰਚਾਰਜ ਮਿਸ ਅਨੁਰਾਧਾ ਗਰੋਵਰ ਨੇ ਆਏ ਹੋਏ ਮਹਿਮਾਨਾਂ ਨੂੰ “ਜੀ ਆਇਆਂ“ ਕਹਿ ਕੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ।
ਇਸ ਮੌਕੇ ਤੇ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਮਾਤਾ-ਪਿਤਾ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media